ਚਮਕੌਰ ਸਾਹਿਬ: ਇਸ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਸਿਰਫ਼ 111 ਦਿਨਾਂ ਲਈ ਝੂਠੇ ਐਲਾਨ ਕਰਨ ਅਤੇ ਨੀਂਹ ਪੱਥਰ ਰੱਖਣ ਲਈ ਹੀ ਬਣੀ ਸੀ, ਨਾ ਕਿ ਪੰਜਾਬ ਦੇ ਅਧੂਰੇ ਪਏ ਵਿਕਾਸ ਕਾਰਜ ਪੂਰੇ ਕਰਨ ਲਈ। ਉਨ੍ਹਾਂ ਇੱਥੇ ਆਪਣੇ ਦਫ਼ਤਰ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਕਾਂਗਰਸ ਪਾਰਟੀ ਵੱਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਾਰੀ ਕੀਤੇ ਚੋਣ ਮੈਨੀਫੈਸਟੋ ਦਿਖਾਇਆ, ਜਿਸ ਵਿੱਚ 21 ਵਾਅਦੇ ਪੂਰੇ ਕਰਨ ਦਾ ਦਾਅਵਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ 36 ਹਜ਼ਾਰ ਮੁਲਾਜਮਾਂ ਨੂੰ ਪੱਕੇ ਕਰਨ ਦੇ ਸੂਬੇ ਵਿੱਚ ਥਾਂ ਥਾਂ ਇਸ਼ਤਿਹਾਰ ਲਗਾ ਦਿੱਤੇ, ਪਰ ਇੱਕ ਵੀ ਮੁਲਾਜ਼ਮ ਪੱਕਾ ਨਹੀਂ ਕੀਤਾ। ਇਸ ਮੌਕੇ ਰਜਿੰਦਰ ਸਿੰਘ, ਪ੍ਰਸ਼ੋਤਮ ਸਿੰਘ, ਗੁਰਮੀਤ ਸਿੰਘ ਬਲਜੀਤ ਕੌਰ, ਚੌਧਰੀ ਪਿਆਰਾ ਸਿੰਘ, ਅਮਰਜੀਤ ਸਿੰਘ, ਮੋਹਣ ਸਿੰਘ, ਸੰਗਤ ਸਿੰਘ ਅਤੇ ਮਾਸਟਰ ਬਲਦੇਵ ਸਿੰਘ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ