ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਫਰਵਰੀ
ਪੰਜਾਬ ਦੇ ਸਾਬਕਾ ਮੰਤਰੀ ਤੇ ਤਿੰਨ ਵਾਰ ਵਿਧਾਇਕ ਰਹੇ ਕਾਂਗਰਸੀ ਆਗੂ ਜਗਮੋਹਨ ਸਿੰਘ ਕੰਗ, ਪੁੱਤਰ ਯਾਦਵਿੰਦਰ ਸਿੰਘ ਕੰਗ ਅਤੇ ਅਮਰਿੰਦਰ ਸਿੰਘ ਕੰਗ ਸਣੇ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਗੂਆਂ ਨੂੰ ਪਾਰਟੀ ’ਚ ਸ਼ਾਮਲ ਕੀਤਾ ਹੈ। ਜ਼ਿਕਰਯੋਗ ਹੈ ਕਿ ਕੰਗ ਖਰੜ ਤੋਂ ਚੋਣ ਲੜਨ ਦੇ ਚਾਹਵਾਨ ਸਨ ਪਰ ਕਾਂਗਰਸ ਵੱਲੋਂ ਟਿਕਟ ਨਾ ਦਿੱਤੇ ਜਾਣ ’ਤੇ ਨਾਰਾਜ਼ ਚੱਲ ਰਹੇ ਸੀ, ਜਿਨ੍ਹਾਂ ਨੇ ਕੁਝ ਦਿਨ ਪਹਿਲਾਂ ਪਾਰਟੀ ਨੂੰ ਖਰੜ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੀ ਧਮਕੀ ਵੀ ਦਿੱਤੀ ਸੀ।