ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਮਾਰਚ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਮੁਖਤਾਰ ਅੰਸਾਰੀ ਨੂੰ ਯੂਪੀ ਭੇਜਣ ਦਾ ਫ਼ੈਸਲਾ ਸ਼ਲਾਘਾਯੋਗ ਹੈ। ਉਨ੍ਹਾਂ ਸ਼ੰਕਾ ਜ਼ਾਹਿਰ ਕੀਤੀ ਕਿ ਕਾਂਗਰਸ ਵਿਰੋਧੀਆਂ ਨਾਲ ਨਿਪਟਣ ਲਈ ਅਜਿਹੇ ਗੈਂਗਸਟਰ ਨੂੰ ਪੰਜਾਬ ਵਿਚ ਰੱਖਣ ’ਤੇ ਜ਼ੋਰ ਦੇ ਰਹੀ ਸੀ। ਇਸ ਮਾਮਲੇ ਵਿੱਚ ਕੈਪਟਨ ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸ਼ੱਕ ਦੇ ਘੇਰੇ ਵਿੱਚ ਹਨ ਜਿਸ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ।