ਦੋਦਾ (ਜਸਵੀਰ ਸਿੰਘ ਭੁੱਲਰ):
ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਇੰਚਾਰਜ ਤੇ ਮਾਰਕੀਟ ਕਮੇਟੀ ਗਿੱਦੜਬਾਹਾ ਦੇ ਚੇਅਰਮੈਨ ਐਡੋਵੇਕਟ ਪ੍ਰਿਤਪਾਲ ਸ਼ਰਮਾ ਨੇ ਅੱਜ ਪਾਰਟੀ ਦੀਆਂ ਨੀਤੀਆਂ ਤੋਂ ਖਫ਼ਾ ਹੋ ਕੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ,‘ਮੈਨੂੰ ਇਸ ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਲਈ ਟਿਕਟ ਨਾ ਮਿਲਣ ਦਾ ਕੋਈ ਰੋਸ ਨਹੀਂ ਹੈ। ਅਫਸੋਸ ਇਸ ਗੱਲ ਦਾ ਹੈ ਕਿ ਸਾਡੇ ਵੱਲੋਂ ਹਲਕੇ ਵਿੱਚ ਚਲਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਰੋਕਿਆ ਜਾ ਰਿਹਾ ਹੈ।’