ਪੱਤਰ ਪ੍ਰੇਰਕ
ਪਟਿਆਲਾ, 3 ਸਤੰਬਰ
ਮੰਗਾਂ ਨਾ ਮੰਨਣ ਦੇ ਵਿਰੋਧ ਵਜੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਪਹਿਲਾਂ ਤੋਂ ਤੈਅ ਪ੍ਰੋਗਰਾਮ ਤਹਿਤ ਮੁੱਖ ਮੰਤਰੀ, ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦਾ ਕਾਲੇ ਝੰਡਿਆਂ ਨਾਲ ਵਿਰੋਧ ਕਰਨ ਦੇ ਨਾਲ-ਨਾਲ 7 ਸਤੰਬਰ ਤੋਂ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਪਟਿਆਲਾ ਅੱਗੇ ਮੁਲਾਜ਼ਮਾਂ ਵੱਲੋਂ ਪਰਿਵਾਰਾਂ ਅਤੇ ਬੱਚਿਆਂ ਸਮੇਤ ਪੱਕਾ ਮੋਰਚਾ ਲਾਇਆ ਜਾਵੇਗਾ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ ਨੇ ਕਿਹਾ ਕਿ ਕੈਪਟਨ ਸਰਕਾਰ ਸਮੂਹ ਵਿਭਾਗਾਂ ਦੇ ਹਰ ਤਰ੍ਹਾਂ ਠੇਕਾ ਮੁਲਾਜ਼ਮਾਂ ਨੂੰ ਆਪਣੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਰੈਗੂਲਰ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ ਪਰ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ।