ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਜੁਲਾਈ
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਸੂਬੇ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਮੁੜ ਲਵਾਈ ਲਈ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਤ ਕੀਤਾ ਹੈ। ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਅਜਿਹੇ ਕਿਸਾਨ ਸਵੇਰੇ 8 ਵਜੇ ਤੋਂ ਰਾਤ 9: 30 ਵਜੇ ਤੱਕ 77106-65725 ’ਤੇ ਝੋਨੇ ਦੀ ਪਨੀਰੀ ਲੈਣ ਲਈ ਮੰਗ ਦਰਜ ਕਰਵਾ ਸਕਦੇ ਹਨ। ਖੇਤੀਬਾੜੀ ਮੰਤਰੀ ਭਲਕੇ (ਬੁੱਧਵਾਰ) ਸੰਗਰੂਰ ਜ਼ਿਲ੍ਹੇ ਵਿੱਚ 22 ਏਕੜ ਤੋਂ ਵੱਧ ਰਕਬੇ ਵਿੱਚ ਪਨੀਰੀ ਬੀਜਣ ਦੀ ਸ਼ੁਰੂਆਤ ਕਰਨਗੇ ਅਤੇ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ 3500 ਕੁਇੰਟਲ ਤੋਂ ਵੱਧ ਝੋਨੇ ਦੀ ਪਨੀਰੀ ਦੀ ਬਿਜਾਈ ਕੀਤੀ ਜਾ ਰਹੀ ਹੈ।