ਪੱਤਰ ਪ੍ਰੇਰਕ
ਸ੍ਰੀ ਫ਼ਤਹਿਗੜ੍ਹ ਸਾਹਿਬ, 14 ਅਗਸਤ
ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ’ਚ ਪਿਛਲੇ 24 ਘੰਟਿਆਂ ਵਿੱਚ ਕਰੋਨਾਵਾਇਰਸ ਮਹਾਮਾਰੀ ਦੇ ਸਾਹਮਣੇ ਆਏ 11 ਨਵੇਂ ਮਾਮਲਿਆਂ ਨਾਲ ਜ਼ਿਲ੍ਹੇ ’ਚ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ 59 ’ਤੇ ਪਹੁੰਚ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਤਾਜ਼ਾ ਰਿਪੋਰਟਾਂ ਵਿੱਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਇਲਾਕੇ ਦੇ ਦੋ, ਖੇੜਾ ਦੇ ਤਿੰਨ, ਖਮਾਣੋਂ ਦੇ ਦੋ, ਨੰਦਪੁਰ ਕਲੌੜ ਦਾ ਇਕ ਅਤੇ ਬਸੀ ਪਠਾਣਾਂ ਦੇ ਤਿੰਨ ਵਿਅਕਤੀ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਕਰੋਨਾ ਪਾਜ਼ੇਟਿਵ ਪਾਏ ਗਏ ਵਿਅਕਤੀਆਂ ਨੂੰ ਘਰਾਂ ਵਿੱਚ ਹੀ ਇਕਾਂਤਵਾਸ ਕੀਤਾ ਗਿਆ ਹੈ। ਸਿਹਤ ਮਾਹਿਰਾਂ ਨੇ ਕਰੋਨਾ ਤੋਂ ਬਚਾਅ ਲਈ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਨ ਦੀ ਨਸੀਹਤ ਦਿੱਤੀ ਹੈ।