ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 9 ਸਤੰਬਰ
ਕਰੋਨਾ ਮਹਾਮਾਰੀ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ, ਇਸੇ ਕੜੀ ਤਹਿਤ ਅੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ 21 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ’ਤੇ 21 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਤੇ ਇਸ ਮਹਾਮਾਰੀ ਕਾਰਨ 4 ਵਿਅਕਤੀਆਂ ਦੀ ਮੌਤ ਹੋ ਗਈ।
ਖਰੜ (ਪੱਤਰ ਪ੍ਰੇਰਕ): ਖਰੜ ਸ਼ਹਿਰ ਵਿੱਚ ਕਰੋਨਾ ਬਿਮਾਰੀ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ । ਸਿਵਲ ਹਸਪਤਾਲ ਖਰੜ ਦੇ ਇੰਚਾਰਜ ਡਾ. ਮਨੋਹਰ ਸਿੰਘ ਨੇ ਦੱÎਸਿਆਂ ਕਿ ਅੱਜ ਫਿਰ 24 ਨਵੇਂ ਮਰੀਜ਼ ਇਸ ਬਿਮਾਰੀ ਤੋਂ ਪੀੜਤ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ ਵਿਭਾਗ ਵੱਲੋਂ 106 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ।
ਰੂਪਨਗਰ (ਪੱਤਰ ਪ੍ਰੇਰਕ): ਰੂਪਨਗਰ ਸ਼ਹਿਰ ਵਿੱਚ ਅੱਜ ਦੋ ਵਿਅਕਤੀਆਂ ਦੀ ਕਰੋਨਾ ਕਾਰਨ ਮੌਤ ਹੋ ਗਈ ਹੈ ਅਤੇ ਰੂਪਨਗਰ ਅਤੇ ਇਸ ਦੇ ਆਲੇ ਦੁਆਲੇ ਦੇ ਖੇਤਰਾਂ ਵਿੱਚ ਅੱਜ 10 ਹੋਰ ਵਿਅਕਤੀ ਕਰੋਨਾ ਪਾਜ਼ੇਟਿਵ ਪਾਏ ਗਏ ਹਨ।ਰੂਪਨਗਰ ਦੇ ਸਿਵਲ ਸਰਜਨ ਡਾ. ਐੱਚਐੱਨ ਸ਼ਰਮਾ ਨੇ ਦੱਸਿਆ ਕਿ ਪਾਜ਼ੇਟਿਵ ਪਾਏ ਜਾਣ ਵਾਲੇ ਵਿਅਕਤੀਆਂ ਵਿੱਚ 9 ਪੁਰਸ਼ ਤੇ ਇੱਕ ਔਰਤ ਸ਼ਾਮਲ ਹਨ। ਐਕਟਿਵ ਕਰੋਨਾ ਕੇਸਾਂ ਦੀ ਗਿਣਤੀ 268 ਹੋ ਗਈ ਹੈ।