ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਜਨਵਰੀ
ਪੰਜਾਬ ’ਚ 24 ਘੰਟਿਆਂ ’ਚ ਕਰੋਨਾ ਦੇ 3969 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ 7 ਜਣਿਆਂ ਦੀ ਮੌਤ ਹੋ ਗਈ ਹੈ। ਇਸ ਨਾਲ ਕਰੋਨਾ ਕਾਰਨ ਹੋਈਆਂ ਮੌਤਾਂ ਦਾ ਅੰਕੜਾ 16683 ਹੋ ਗਿਆ ਹੈ। ਸਿਹਤ ਵਿਭਾਗ ਅਨੁਸਾਰ ਅੱਜ ਸੂਬੇ ’ਚ 3969 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 885 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਹੈ। ਇਸ ਸਮੇਂ ਸੂਬੇ ਵਿੱਚ 19379 ਐਕਟਿਵ ਕੇਸ ਹਨ। ਸਿਹਤ ਵਿਭਾਗ ਅਨੁਸਾਰ ਅੱਜ ਬਠਿੰਡਾ, ਲੁਧਿਆਣਾ ’ਚ 2-2, ਗੁਰਦਾਸਪੁਰ, ਜਲੰਧਰ ਤੇ ਪਟਿਆਲਾ ’ਚ ਇਕ-ਇਕ ਜਣੇ ਦੀ ਕਰੋਨਾ ਕਰਕੇ ਮੌਤ ਹੋ ਗਈ ਹੈ। ਦੂਜੇ ਪਾਸੇ ਹਰਿਆਣਾ ਵਿੱਚ ਵੀ ਕਰੋਨਾ ਕੇਸਾਂ ਦੀ ਗਿਣਤੀ ਵਧ ਰਹੀ ਹੈ ਜਿੱਥੇ ਅੱਜ ਕਰੋਨਾ ਦੇ 5736 ਨਵੇਂ ਕੇਸ ਸਾਹਮਣੇ ਆਏ ਸਨ ਉੱਥੇ ਕਰੋਨਾ ਕਰਕੇ 5 ਜਣਿਆਂ ਦੀ ਮੌਤ ਹੋ ਗਈ ਹੈ।