ਟ੍ਰਿਬਿਊਨ ਨਿਊਜ਼ ਸਰਵਿਸ
ਸ਼ਿਮਲਾ, 11 ਅਪਰੈਲ
ਹਿਮਾਚਲ ਪ੍ਰਦੇਸ਼ ਵਿਚ ਕਰੋਨਾ ਕੇਸ ਵਧਣ ਤੋਂ ਬਾਅਦ ਸੂਬਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਦੇਸ਼ ਦੇ ਸੱਤ ਸਭ ਤੋਂ ਵੱਧ ਪ੍ਰਭਾਵਿਤ ਸੂਬਿਆਂ ਤੋਂ ਹਿਮਾਚਲ ਆਉਣ ਵਾਲੇ ਲੋਕਾਂ ਨੂੰ ਕਰੋਨਾ ਰਿਪੋਰਟ ਨਾਲ ਲਿਆਉਣੀ ਲਾਜ਼ਮੀ ਹੋਵੇਗੀ। ਇਹ ਫੈਸਲਾ ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਕੀਤਾ ਗਿਆ। ਸੈਲਾਨੀਆਂ ਨੂੰ 16 ਅਪਰੈਲ ਤੋਂ ਦਾਖਲੇ ਲਈ ਆਰਟੀ-ਪੀਸੀਆਰ ਦੀ 72 ਘੰਟੇ ਪੁਰਾਣੀ ਰਿਪੋਰਟ ਹੀ ਜਾਇਜ਼ ਮੰਨੀ ਜਾਵੇਗੀ। ਉਨ੍ਹਾਂ ਹੋਟਲ ਮਾਲਕਾਂ ਨੂੰ ਵੀ ਕਰੋਨਾ ਸਾਵਧਾਨੀਆਂ ਦਾ ਸਖਤੀ ਨਾਲ ਪਾਲਣ ਕਰਨ ਲਈ ਨਿਰਦੇਸ਼ ਜਾਰੀ ਕੀਤੇ।