ਖੇਤਰੀ ਪ੍ਰਤੀਨਿਧ
ਪਟਿਆਲਾ, 21 ਜੂਨ
ਪਟਿਆਲਾ ਜ਼ਿਲ੍ਹੇ ’ਚ ਅੱਜ ਕਰੋਨਾ ਨਾਲ਼ ਦੋ ਹੋਰ ਮੌਤਾਂ ਹੋ ਗਈਆਂ ਹਨ ਜਿਸ ਨਾਲ਼ ਜ਼ਿਲ੍ਹੇ ’ਚ ਮੌਤਾਂ ਦੀ ਗਿਣਤੀ 1324 ਹੋ ਗਈ ਹੈ। ਉਧਰ ਅੱਜ ਪਾਜ਼ੇਟਿਵ ਕੇਸ ਸਿਰਫ਼ 14 ਹੀ ਮਿਲੇ ਹਨ ਜਿਸ ਨਾਲ ਪਾਜ਼ੇਟਿਵ ਕੇਸਾਂ ਦੀ ਕੁੱਲ ਗਿਣਤੀ 48309 ਹੋ ਗਈ ਹੈ। ਇਨ੍ਹਾਂ ਵਿਚੋਂ ਅੱਜ 59 ਹੋਰ ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੁਣ 46642 ਹੋ ਗਈ ਹੈ। ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਨੁਸਾਰ ਸੱਜਰੇ ਪਾਜ਼ੇਟਿਵ ਕੇਸਾਂ ਵਿਚੋਂ 6 ਪਟਿਆਲਾ ਸ਼ਹਿਰ ਤੋਂ ਤੇ ਬਾਕੀ ਹੋਰ ਥਾਂਵਾਂ ਤੋਂ ਹਨ।
ਸੰਗਰੂਰ (ਨਿਜੀ ਪੱਤਰ ਪ੍ਰੇਰਕ): ਜ਼ਿਲ੍ਹਾ ਸੰਗਰੂਰ ਵਿਚ ਦੋ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋਈ ਹੈ ਜਿਸ ਨਾਲ ਜ਼ਿਲ੍ਹੇ ਵਿਚ ਕਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 846 ਹੋ ਚੁੱਕੀ ਹੈ। ਅੱਜ 9 ਜਣਿਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂ ਕਿ 35 ਮਰੀਜ਼ਾਂ ਨੇ ਕਰੋਨਾ ਨੂੰ ਹਰਾ ਕੇ ਤੰਦਰੁਸਤੀ ਹਾਸਲ ਕੀਤੀ ਹੈ। ਜ਼ਿਲ੍ਹੇ ਵਿਚ ਕਰੋਨਾ ਦੇ ਐਕਟਿਵ ਮਰੀਜ਼ਾਂ ਦੀ ਗਿਣਤੀ ਵੀ ਘਟ ਕੇ 207 ਰਹਿ ਗਈ ਹੈ।