ਰਮੇਸ਼ ਭਾਰਦਵਾਜ
ਲਹਿਰਾਗਾਗਾ, 2 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਲਗਾਤਾਰ ਚਲਾਏ ਸੰਘਰਸ਼ ਵਜੋਂ ਅੱਜ ਲਹਿਰਾਗਾਗਾ ਦੇ ਰਿਲਾਇੰਸ ਦੇ ਪੈਟਰੋਲ ਪੰਪ ਅਤੇ ਛਾਜਲੀ ਵਿੱਚ ਸ਼ੀਲੋ ਕੰਪਨੀ ਦੇ ਗੁਦਾਮਾਂ ਅੱਗੇ ਧਰਨੇ ਦਿੱਤੇ। ਇਸ ਮੌਕੇ ਜਥੇਬੰਦੀ ਦੀਆਂ ਔਰਤਾਂ ਅਤੇ ਨੌਜਵਾਨ ਨੇ ਭਰਵੀਂ ਵੀ ਸ਼ਮੂਲੀਅਤ ਕੀਤੀ। ਜਥੇਬੰਦੀ ਦੇ ਸੀਨੀਅਰ ਆਗੂ ਦਰਬਾਰਾ ਸਿੰਘ ਛਾਜਲਾ, ਦਰਸ਼ਨ ਸਿੰਘ ਚੰਗਾਲੀਵਾਲਾ, ਲੀਲਾ ਸਿੰਘ ਚੋਟੀਆਂ, ਨਿਰਮਲ ਸਿੰਘ ਅਤੇ ਚਮਕੌਰ ਸਿੰਘ ਛਾਜਲਾ ਨੇ ਦੱਸਿਆ ਕਿ ਜਥੇਬੰਦੀ ਦੇ ਵਰਕਰਾਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਹਫਤਾ ਰੇਲ ਰੋਕੇ, ਅੰਬਾਨੀ, ਅਦਾਨੀ ਅਤੇ ਸਰਮਾਏਦਾਰਾਂ ਕੰਪਨੀਆਂ, ਭਾਜਪਾ ਮੰਤਰੀਆਂ ਤੇ ਆਗੂਆ ਦੇ ਘਰੇ ਘਿਰਾਓ ਕੀਤੇ ਜਾਣਗੇ। ਰਿਲਇੰਸ ਪੰਪ ਅੱਗੇ ਧਰਨੇ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਐਕਟਿੰਗ ਬਲਾਕ ਪ੍ਰਧਾਨ ਰਾਮਸਿੰਘ ਢੀਂਡਸਾ, ਬਹਾਲ ਸਿੰਘ, ਮਾਸਟਰ ਗੁਰਚਰਨ ਸਿੰਘ,ਬਹਾਦਰ ਸਿੰਘ ਭੁਟਾਲ, ਸੂਬਾ ਸਿੰਘ ਸੰਗਤਪੁਰਾ ਨੇ ਸੰਬੋਧਨ ਕੀਤਾ। ਇਸ ਮੌਕੇ ਸੁਖਦੇਵ ਸ਼ਰਮਾ, ਕਰਨੈਲ ਗਨੋਟਾ, ਰਾਮ ਸਿੰਘ ਨੰਗਲਾ, ਸੁਖਦੇਵ ਸਿੰਘ ਕੜੈਲ ਹਾਜ਼ਰ ਸਨ।
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਖੇਤੀ ਕਾਨੂੰਨਾਂ ਵਿਰੁੱਧ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਕਿਸਾਨਾਂ ਨੇ ਕਾਲਾਝਾੜ ਟੌਲ ਪਲਾਜ਼ਾ ਅਤੇ ਰਿਲਾਇੰਸ ਪੈਟਰੋਲ ਪੰਪ ਬਾਲਦ ਕਲਾਂ ਦਾ ਘਿਰਾਓ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਅਤੇ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਜਸਵੀਰ ਸਿੰਘ ਗੱਗੜਪੁਰ, ਹਰਜੀਤ ਸਿੰਘ ਮਹਿਲਾਂ, ਰਘਬੀਰ ਸਿੰਘ ਘਰਾਚੋਂ, ਹਰਜਿੰਦਰ ਸਿੰਘ ਘਰਾਚੋਂ, ਗੁਰਦੇਵ ਸਿੰਘ ਆਲੋਅਰਖ, ਨਿਰਭੈਅ ਸਿੰਘ ਆਲੋਅਰਖ, ਕਰਮ ਚੰਦ ਪੰਨਵਾਂ, ਸੁਖਵਿੰਦਰ ਸਿੰਘ ਬਲੀਆਲ, ਜਗਤਾਰ ਸਿੰਘ ਲੱਡੀ, ਪ੍ਰਭਜੋਤ ਸਿੰਘ ਮਹਿਲਾਂ, ਲੀਲਾ ਸਿੰਘ ਈਲਵਾਲ, ਗੁਰਬਚਨ ਸਿੰਘ ਕਾਲਾਝਾੜ ਅਤੇ ਬਲਵਿੰਦਰ ਸਿੰਘ ਲੱਖੇਵਾਲ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਤੇ ਬੀਬੀਆਂ ਹਾਜ਼ਰ ਸਨ।
ਤਲਵੰਡੀ ਸਾਬੋ(ਜਗਜੀਤ ਸਿੱਧੂ): ਖੇਤੀ ਕਾਨੂੰਨਾਂ ਖ਼ਿਲਾਫ਼ ਸ਼ਹਿਰ ਦੇ ਬਠਿੰਡਾ ਰੋਡ ਸਥਿਤ ਰਿਲਾਇੰਸ ਪੈਟਰੋਲ ਪੰਪ ਅੱਗੇ ਕਿਸਾਨਾਂ ਨੇ ਪ੍ਰਦਰਸ਼ਨ ਕੀਤਾ ਤੇ ਲੋਕਾਂ ਨੂੰ ਇਨ੍ਹਾਂ ਪੰਪਾਂ ਤੋਂ ਤੇਲ ਨਾ ਪਵਾਉਣ ਦੀ ਅਪੀਲ ਕੀਤੀ। ਇਸ ਮੌਕੇ ਜਸਪਾਲ ਸਿੰਘ ਗਿੱਲ, ਹਰਜਿੰਦਰ ਸਿੰਘ ਸਿੱਧੂ, ਗੁਰਦੀਪ ਸਿੰਘ ਤੂਰ, ਗੁਰਮੀਤ ਸਿੰਘ ਫੌਜੀ, ਬਲਜੀਤ ਸਿੰਘ ਲੇਲੇਵਾਲਾ, ਰੇਸ਼ਮ ਸਿੰਘ ਗੋਂਦਾਰਾ, ਭਿੰਦਾ ਸਰਾ, ਜੋਤ ਗਿੱਲ, ਹਰਭਜਨ ਸਿੰਘ ਗਿੱਲ, ਹੈਪੀ ਭਾਗੀਵਾਂਦਰ, ਲੱਖਾ ਸਿੰਘ ਸ਼ਾਮਲ ਸਨ।
ਭਦੌੜ ( ਰਾਜਿੰਦਰ ਵਰਮਾ): ਰਿਲਾਇੰਸ ਪੰਪ ’ਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਦਿੱਤੇ ਜਾ ਰਹੇ ਧਰਨੇ ਦੇ ਦੂਜੇ ਦਿਨ ਅੱਜ ਸੀਪੀਆਈ ਆਗੂ ਗੁਰਮੇਲ ਸ਼ਰਮਾ, ਕੁਲਵੰਤ ਸਿੰਘ ਮਾਨ, ਭੋਲਾ ਸਿੰਘ ਛੰਨਾ, ਕਾਲਾ ਸਿੰਘ ਜੈਦ ਅਤੇ ਹਰਮੰਡਲ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਪਿਛਲੇ ਛੇ ਸਾਲਾਂ ਤੋਂ ਕਾਰਪੋਰੇਟ ਘਰਾਣਿਆ ਦੇ ਹੱਥਾਂ ਵਿਚ ਖੇਡ ਰਹੀ ਹੈ।