ਪੱਤਰ ਪ੍ਰੇਰਕ
ਨਿਹਾਲ ਸਿੰਘ ਵਾਲਾ, 26 ਜੁਲਾਈ
ਪੱਤਰਕਾਰ ਅਮਰ ਸਿੰਘ ਦਾ ਬੀਤੇ ਦਿਨ ਦੇਹਾਂਤ ਹੋ ਗਿਆ। ਉਹ 92 ਸਾਲਾਂ ਦੇ ਸਨ। ਅੱਜ ਸ਼ਾਮ ਨੂੰ ਉਨ੍ਹਾਂ ਦਾ ਸਸਕਾਰ ਕਰ ਦਿੱਤਾ ਗਿਆ। ਅਮਰ ਸਿੰਘ ਦੀ ਸਿਆਸਤ ’ਤੇ ਚੰਗੀ ਪਕੜ ਸੀ। ਮੋਗਾ ਦੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪ੍ਰਭਦੀਪ ਸਿੰਘ ਨੱਥੋਵਾਲ ਨੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ ਦੀ ਤਰਫ਼ੋਂ ਮ੍ਰਿਤਕ ਦੇਹ ਉੱਤੇ ਰੀਥ ਚੜ੍ਹਾਈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੁਸ਼ਾਲਾ ਪਾਇਆ ਗਿਆ। ਲੋਕ ਸੰਪਰਕ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਚਿਤਾ ਨੂੰ ਅਗਨੀ ਉਨ੍ਹਾਂ ਦੀਆਂ ਧੀਆਂ ਮਨਜਿੰਦਰ ਕੌਰ ਅਤੇ ਰੂਪਾ ਜੈਰਾਜ ਹੰਸਪਾਲ ਨੇ ਦਿਖਾਈ। ਇਸ ਮੌਕੇ ਸਾਬਕਾ ਵਿਧਾਇਕ ਡਾ. ਹਰਜੋਤ ਕਮਲ, ਸਾਬਕਾ ਵਿਧਾਇਕ ਵਿਜੇ ਸਾਥੀ ਹਾਜ਼ਰ ਸਨ।