ਖੇਤਰੀ ਪ੍ਰਤੀਨਿਧ
ਪਟਿਆਲਾ, 2 ਫਰਵਰੀ
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਤੇ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਵੱਲੋਂ ਇੱਕ ਤਕਰੀਰ ਦੌਰਾਨ ਗੁਰੂ ਗ੍ਰੰਥ ਸਾਹਿਬ ਨੂੰ ਕਿਤਾਬ ਦੱਸਣ ਦਾ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਸਮੇਤ ਕਈ ਹੋਰਾਂ ਨੇ ਗੰਭੀਰ ਨੋਟਿਸ ਲਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ, ਕਾਰਜਕਾਰੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਮੈਂਬਰ ਸਤਵਿੰਦਰ ਸਿੰਘ ਟੌਹੜਾ, ਜਸਮੇਰ ਸਿੰਘ ਲਾਛੜੂ, ਸਵਿੰਦਰ ਸਿੰਘ ਸੱਭਰਵਾਲ, ਯੂਥ ਅਕਾਲੀ ਦਲ ਦੇ ਆਗੂ ਨਰਦੇਵ ਸਿੰਘ ਆਕੜੀ, ਸਾਬਕਾ ਚੇਅਰਮੈਨ ਹਰਵਿੰੰਦਰ ਸਿੰਘ ਹਰਪਾਲਪੁਰ, ਸੁਰਿੰਦਰ ਸਿੰਘ ਘੁਮਾਣਾ ਤੇ ਹੋਰਨਾਂ ਨੇ ਮੁਸਤਫ਼ਾ ਦੇ ਬਿਆਨ ਦਾ ਗੰਭੀਰ ਨੋਟਿਸ ਲੈਂਦਿਆਂ ਇਸ ਸਬੰਧੀ ਉਸ ਵੱਲੋਂ ਮੁਆਫ਼ੀ ਮੰਗੇ ਜਾਣ ਦੀ ਮੰਗ ਕੀਤੀ ਹੈ।