ਚੰਡੀਗੜ੍ਹ, 5 ਜਨਵਰੀ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਨੂੰ ਰਿਲਾਇੰਸ ਜੀਓ ਇਨਫੋਕਾਮ ਲਿਮਟਿਡ ਵੱਲੋਂ ਦਾਇਰ ਪਟੀਸ਼ਨ ’ਤੇ ਪੰਜਾਬ ਸਰਕਾਰ ਅਤੇ ਕੇਂਦਰ ਨੂੰ ਨੋਟਿਸ ਜਾਰੀ ਕੀਤਾ ਹੈ। ਕੰਪਨੀ ਨੇ ਉਸ ਦੇ ਦੂਰਸੰਚਾਰ ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਾਉਣ ਵਾਲੇ ‘ਸ਼ਰਾਰਤੀ ਅਨਸਰਾਂ’ ਤੇ ਉਸ ਦੇ ਸਟੋਰਾਂ ਨੂੰ ਜਬਰੀ ਬੰਦ ਕਰਾਉਣ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਕੇਂਦਰ ਵੱਲੋਂ ਲਾਗੂ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵੱਲੋਂ ਚੱਲ ਰਹੇ ਅੰਦੋਲਨ ਦੌਰਾਨ ਪੰਜਾਬ ਵਿੱਚ 1500 ਤੋਂ ਵੱਧ ਮੋਬਾਈਲ ਟਾਵਰਾਂ ਦਾ ਨੁਕਸਾਨ ਹੋਇਆ ਹੈ। ਇਸ ਦੌਰਾਨ ਜਸਟਿਸ ਸੁਧੀਰ ਮਿੱਤਲ ਨੇ 8 ਫਰਵਰੀ ਲਈ ਸਬੰਧਿਤ ਧਿਰਾਂ ਨੋਟਿਸ ਜਾਰੀ ਕੀਤਾ ਹੈ।