ਪੱਤਰ ਪ੍ਰੇਰਕ
ਚੰਡੀਗੜ੍ਹ, 31 ਮਈ
ਹੜਤਾਲਾਂ ਦੇ ਬਾਵਜੂਦ ਸੂਬਾ ਸਰਕਾਰ ਤੋਂ ਮੰਗਾਂ ਪ੍ਰਤੀ ਕੋਈ ਹੁੰਗਾਰਾ ਨਾ ਮਿਲਣ ਤੋਂ ਪ੍ਰੇਸ਼ਾਨ ਡੀ.ਸੀ. ਦਫ਼ਤਰ ਕਰਮਚਾਰੀਆਂ ਨੇ ਅੱਜ ਪੰਜਾਬ ਵਿੱਚ ਜ਼ਿਲ੍ਹਾ ਹੈੱਡਕੁਆਰਟਰਾਂ ਅਤੇ ਤਹਿਸੀਲ ਪੱਧਰ ’ਤੇ ‘ਕੈਪਟਨ ਸਰਕਾਰ ਗੁੰਮ ਹੈ, ਲੱਭੋ…ਲੱਭੋ, ਜੇ ਕਿਤੇ ਮਿਲੇ ਤਾਂ ਦੱਸਣਾ’ ਲਿਖੇ ਰੰਗਦਾਰ ਪੋਸਟਰ ਲਗਾ ਕੇ ਰੋਸ ਦਾ ਪ੍ਰਗਟਾਇਆ। ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ, ਜਨਰਲ ਸਕੱਤਰ ਜੋਗਿੰਦਰ ਜ਼ੀਰਾ ਅਤੇ ਚੇਅਰਮੈਨ ਓਮ ਪ੍ਰਕਾਸ਼ ਨੇ ਕਿਹਾ ਕਿ ਕਰਮਚਾਰੀਆਂ ਵੱਲੋਂ ਕਈ ਦਿਨਾਂ ਤੋਂ ਸਮੂਹਿਕ ਛੁੱਟੀ ਲੈ ਕੇ ਹੜਤਾਲ ਕੀਤੀ ਜਾ ਰਹੀ ਹੈ ਪਰ ਕੈਪਟਨ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਜੇ ਹੁਣ ਵੀ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਕਰੋਨਾ ਡਿਊਟੀਆਂ ਬੰਦ ਕੀਤੀਆਂ ਜਾਣਗੀਆਂ ਅਤੇ ਭਲਕੇ ਪਹਿਲੀ ਜੂਨ ਨੂੰ ਕਾਲ਼ੇ ਝੰਡੇ ਲੈ ਕੇ ਮੋਟਰਸਾਈਕਲ ਮਾਰਚ ਵੀ ਕੱਢੇ ਜਾਣਗੇ।