ਨਿੱਜੀ ਪੱਤਰ ਪ੍ਰੇਰਕ
ਜਲੰਧਰ, 30 ਜਨਵਰੀ
ਦੇਸ਼ ਭਗਤ ਯਾਦਗਾਰ ਕਮੇਟੀ ਢੁੱਡੀਕੇ ਦੇ ਆਗੂ, ਇਨਕਲਾਬੀ ਜਮਹੂਰੀ ਲਹਿਰ ਦੇ ਸਮੱਰਥਕ ਅਮਰਜੀਤ ਸਿੰਘ ਢੁੱਡੀਕੇ ਦਾ ਅੱਜ ਦੇਹਾਂਤ ਹੋ ਗਿਆ। ਉਹ ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ। ਉਨ੍ਹਾਂ ਦੇ ਜੱਦੀ ਪਿੰਡ ਢੁੱਡੀਕੇ ਵਿੱਚ ਅੱਜ ਸ਼ਾਮ ਉਨ੍ਹਾਂ ਦਾ ਸਸਕਾਰ ਕੀਤਾ ਗਿਆ। ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਦੇ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਗੁਰਮੀਤ ਸਿੰਘ ਤੇ ਸੱਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਦੱਸਿਆ ਪਰਿਵਾਰ ਅਤੇ ਸਾਕ ਸਬੰਧੀਆਂ ਨਾਲ ਦੁੱਖ ਸਾਂਝਾ ਕੀਤਾ ਗਿਆ ਹੈ। ਅਮਰਜੀਤ ਸਿੰਘ ਢੁੱਡੀਕੇ ਦੀ ਯਾਦ ਵਿੱਚ ਸ਼ਰਧਾਂਜਲੀ ਸਮਾਗਮ 6 ਫਰਵਰੀ ਨੂੰ ਗੁਰਦੁਆਰਾ ਸਿੰਘ ਸਭਾ ਪੱਤੀ ਕੌਲੂ ਢੁੱਡੀਕੇ ਵਿੱਚ ਕੀਤਾ ਜਾਵੇਗਾ।