ਪੱਤਰ ਪ੍ਰੇਰਕ
ਨਿਹਾਲ ਸਿੰਘ ਵਾਲਾ, 5 ਨਵੰਬਰ
ਟਿਕਰੀ ਮੋਰਚੇ ਤੋਂ ਪਰਤੀ ਪਿੰਡ ਹਿੰਮਤਪੁਰਾ ਦੀ ਮਹਿੰਦਰ ਕੌਰ (70) ਦੀ ਸਿਹਤ ਖਰਾਬ ਹੋਣ ਕਾਰਨ ਮੌਤ ਹੋ ਗਈ। ਪਿੰਡ ਹਿੰਮਤਪੁਰਾ ਦੀ ਬੀਕੇਯੂ ਏਕਤਾ ਉਗਰਾਹਾਂ ਦੀ ਮਹਿਲਾ ਇਕਾਈ ਦੀ ਪ੍ਰਧਾਨ ਕਰਮਜੀਤ ਕੌਰ ਸੋਹੀ ਅਤੇ ਇਕਾਈ ਪ੍ਰਧਾਨ ਜੰਗੀਰ ਸਿੰਘ ਹਿੰਮਤਪੁਰਾ ਨੇ ਦੱਸਿਆ ਕਿ ਟਿਕਰੀ ਮੋਰਚੇ ’ਤੇ ਮਹਿੰਦਰ ਕੌਰ ਦੀ ਸਿਹਤ ਖਰਾਬ ਹੋਣ ਕਰਕੇ ਉਸ ਨੂੰ ਇਲਾਜ ਲਈ ਵਾਪਿਸ ਪਿੰਡ ਲਿਆ ਕੇ ਬਠਿੰਡਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿਥੇ ਉਹ ਦਮ ਤੋੜ ਗਈ। ਕਿਸਾਨ ਆਗੂਆਂ ਨੇ ਮ੍ਰਿਤਕਾ ਦੇ ਪੀੜਤ ਪਰਿਵਾਰ ਨੂੰ ਦਸ ਲੱਖ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ।