ਬਰਨਾਲਾ (ਨਿੱਜੀ ਪੱਤਰ ਪ੍ਰੇਰਕ): ਦੇਸ਼ ਦੇ ਪ੍ਰਮੁੱਖ ਕਾਰੋਬਾਰੀ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਦੇ ਪਿਤਾ ਨੌਹਰ ਚੰਦ ਗੁਪਤਾ ਦਾ ਦੇਹਾਂਤ ਹੋ ਗਿਆ ਹੈ। ਉਹ 90 ਸਾਲਾਂ ਦੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਲੁਧਿਆਣਾ ਦੇ ਸਿਵਲ ਲਾਈਨ ਸ਼ਮਸ਼ਾਨਘਾਟ ਵਿਚ ਕੀਤਾ ਗਿਆ। ਉਹ ਸਮਾਜਸੇਵੀ ਕੰਮਾਂ ਵਿਚ ਹਿੱਸਾ ਲੈਂਦੇ ਸਨ। ਉਨ੍ਹਾਂ ਦੇ ਤਿੰਨ ਪੁੱਤਰਾਂ ’ਚੋਂ ਇਕ ਸਰੂਪ ਗੁਪਤਾ ਦਾ ਦੇਹਾਂਤ ਹੋ ਚੁੱਕਾ ਹੈ। ਉਨ੍ਹਾਂ ਦੇ ਦੇਹਾਂਤ ’ਤੇ ਪੰਜਾਬ ਦੇ ਸਨਅਤਕਾਰਾਂ ਨੇ ਦੁੱਖ ਪ੍ਰਗਟਾਇਆ ਹੈ।