ਚਮਕੌਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਬਾਦਲ ਸਰਕਲ ਚਮਕੌਰ ਸਾਹਿਬ ਦੇ ਮੈਂਬਰਾਂ ਵੱਲੋਂ ਸਰਕਲ ਪ੍ਰਧਾਨ ਅਮਨਦੀਪ ਸਿੰਘ ਮਾਂਗਟ, ਸੀਨੀਅਰ ਆਗੂ ਬਲਦੇਵ ਸਿੰਘ ਹਾਫਿਜ਼ਾਬਾਦ ਅਤੇ ਜਨਰਲ ਸਕੱਤਰ ਹਰਦੀਪ ਸਿੰਘ ਸੋਨੀ ਦੀ ਅਗਵਾਈ ਹੇਠ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਿੱਤਣ ਦੀ ਖੁਸ਼ੀ ਵਿੱਚ ਲੱਡੂ ਵੰਡੇ। ਅਕਾਲੀ ਆਗੂਆਂ ਨੇ ਕਿਹਾ ਕਿ ਦਿੱਲੀ ਵਿੱਚ ਪਾਰਟੀ ਵੱਲੋਂ ਚੋਣਾਂ ਜਿੱਤਣ ਤੇ ਇਹ ਸੰਕੇਤ ਮਿਲਦੇ ਹਨ ਕਿ ਪੰਜਾਬ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਬਾਦਲ ਸੰਨ 2022 ਵਿੱਚ ਵਿਧਾਨ ਸਭਾ ਦੀਆਂ ਸਾਰੀਆਂ ਸੀਟਾਂ ਜਿੱਤ ਕੇ ਸਰਕਾਰ ਬਣਾਵੇਗਾ। ਇਸ ਮੌਕੇ ਸਾਬਕਾ ਚੇਅਰਮੈਨ ਸੋਹਣ ਸਿੰਘ ਸੰਧੂ, ਕੌਂਸਲਰ ਕਿਰਪਾਲ ਸਿੰਘ ਗਿੱਲ, ਭੁਪਿੰਦਰ ਸਿੰਘ ਭੂਰਾ, ਰਜਿੰਦਰ ਸਿੰਘ, ਵਰਿੰਦਰ ਵਿੱਕੀ, ਲਾਭ ਸਿੰਘ, ਲਖਵਿੰਦਰ ਸਿੰਘ ਲੱਖੀ, ਗੁਰਦੀਪ ਸਿੰਘ, ਮੱਖਣ ਸਿੰਘ ਅਤੇ ਦਰਸ਼ਨ ਸਿੰਘ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ