ਚੰਡੀਗੜ੍ਹ: ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਪ੍ਰਧਾਨ ਪ੍ਰੋ. ਏ.ਕੇ. ਮਲੇਰੀ, ਜਨਰਲ ਸਕੱਤਰ ਪ੍ਰੋ. ਜਗਮੋਹਣ ਸਿੰਘ ਅਤੇ ਪ੍ਰੈੱਸ ਸਕੱਤਰ ਬੂਟਾ ਸਿੰਘ ਨੇ ਨਾਗਾਲੈਂਡ ਵਿੱਚ 14 ਵਿਅਕਤੀਆਂ ਦੀ ਹੱਤਿਆ ਕੀਤੇ ਜਾਣ ਦੀ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਕਤਲੇਆਮ ਲਈ ਜ਼ਿੰਮੇਵਾਰ ਫ਼ੌਜੀ ਦਸਤੇ ਵਿਰੁੱਧ ਕਤਲ ਦਾ ਕੇਸ ਦਰਜ ਕਰ ਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤੇ ਗੜਬੜੀ ਵਾਲੇ ਕਰਾਰ ਦਿੱਤੇ ਇਲਾਕਿਆਂ ’ਤੇ ਲਾਗੂ ਕੀਤੇ ਆਰਮਡ ਫੋਰਸਿਜ਼ ਸਪੈਸ਼ਲ ਪਾਵਰਜ਼ ਐਕਟ (ਅਫਸਪਾ) ਸਮੇਤ ਉਹ ਸਾਰੇ ਕਾਨੂੰਨ ਰੱਦ ਕੀਤੇ ਜਾਣ, ਜੋ ਫ਼ੌਜੀ ਅਤੇ ਨੀਮ-ਫ਼ੌਜੀ ਤਾਕਤਾਂ ਨੂੰ ਮਨੁੱਖਤਾ ਵਿਰੁੱਧ ਜ਼ੁਲਮਾਂ ਲਈ ਸਜ਼ਾ ਤੋਂ ਛੋਟ ਦਿੰਦੇ ਹਨ। -ਟਨਸ