ਸਰਬਜੀਤ ਸਿੰਘ ਭੰਗੂ
ਪਟਿਆਲਾ, 24 ਜੂਨ
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧੀਨ ਆਉਂਦੀਆਂ ਪੰਜਾਬ ਦੀਆਂ ਗਿਆਰਾਂ ਸੌ ਛਿਆਸੀ ਪੇਂਡੂ ਡਿਸਪੈਂਸਰੀਆਂ ਵਿੱਚ 14 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ‘ਤੇ ਸੇਵਾਵਾਂ ਨਿਭਾਅ ਰਹੇ ਰੂਰਲ ਫਾਰਮੇਸੀ ਅਫਸਰਾਂ ਨੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਅੱਜ ਛੇਵੇਂ ਦਿਨ ਵੀ ਪੰਜਾਬ ਭਰ ਵਿੱਚ ਕਰੋਨਾ ਸਬੰਧੀ ਦਿੱਤੀਆਂ ਜਾ ਰਹੀਆਂ ਸਾਰੀਆਂ ਸੇਵਾਵਾਂ ਦਾ ਬਾਈਕਾਟ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਦਫ਼ਤਰਾਂ ਵਿੱਚ ਧਰਨੇ ਮਾਰ ਕੇ ਸਰਕਾਰ ਖਿਲਾਫ਼ ਰੋਸ ਮੁਜ਼ਾਹਰੇ ਵੀ ਕੀਤੇ ਇਸ ਦੌਰਾਨ ਹੀ ਸਰਕਾਰ ਦਾੇ ਪੁਤਲੇ ਵੀ ਫੂਕੇ ਗਏ। ਇਸ ਸਬੰਧੀ ਪਟਿਆਲਾ ਵਿਖੇ ਜ਼ਿਲ੍ਹਾ ਪਰਿਸ਼ਦ ਦਫ਼ਤਰ ਪਟਿਆਲਾ ਵਿਖੇ ਜਾਰੀ ਧਰਨੇ ਦੌਰਾਨ ਵਾਇਸ ਪ੍ਰਧਾਨ ਸਵਰਤ ਸ਼ਰਮਾ, ਜ਼ਿਲ੍ਹਾ ਪ੍ਰਧਾਨ ਅਮਰਿੰਦਰ ਸਿੰਘ, ਫਾਰਮਾਸਿਸਟ ਆਗੂ ਕਮਲ ਅਵਸਥਾ ਨੇ ਸ਼ਿਰਕਤ ਕੀਤੀ।