ਪੱਤਰ ਪ੍ਰੇਰਕ
ਸੰਗਰੂਰ, 31 ਜੁਲਾਈ
ਸੁਖਦੇਵ ਸਿੰਘ ਢੀਂਡਸਾ ਨੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੀ ਘਟਨਾ ’ਤੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਕਿਹਾ ਕਿ ਜ਼ਹਿਰੀਲੀ ਸ਼ਰਾਬ ਦੇ ਕਹਿਰ ਦਾ ਅਸਲ ਸੱਚ ਸਾਹਮਣੇ ਆਉਣਾ ਚਾਹੀਦਾ ਹੈ। ਉਨ੍ਹਾਂ ਕੈਪਟਨ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਮੁੱਦੇ ’ਤੇ ਕਾਇਮ ਹੋਈ ਸਰਕਾਰ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ’ਚ ਫੇਲ੍ਹ ਸਾਬਤ ਹੋਈ ਹੈ। ਇਥੇ ਪ੍ਰੈੱਸ ਬਿਆਨ ਰਾਹੀਂ ਸੁਖਦੇਵ ਸਿੰਘ ਢੀਂਡਸਾ ਨੇ ਸਰਕਾਰਾਂ ’ਤੇ ਨਾਜਾਇਜ਼ ਧੰਦੇ ਦੇ ਕਾਰੋਬਾਰ ਨੂੰ ਗੰਭੀਰਤਾ ਨਾਲ ਨਾ ਲੈਣ ਦਾ ਦੋਸ਼ ਲਾਉਂਦਿਆਂ ਮੰਗ ਕੀਤੀ ਕਿ ਇਸ ਮਾਮਲੇ ਦੀ ਜੁਡੀਸ਼ਲ ਜਾਂਚ ਕੀਤੀ ਜਾਵੇ।