ਹਰਦੀਪ ਸਿੰਘ ਸੋਢੀ
ਧੂਰੀ, 23 ਦਸੰਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਲੱਡਾ ਟੌਲ ਪਲਾਜ਼ਾ ਕੋਲ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮਾਲੇਰਕੋਟਲਾ ਬਲਾਕ ਦੇ ਪ੍ਰਧਾਨ ਚਮਕੌਰ ਸਿੰਘ ਹਥਨ ਦੀ ਅਗਵਾਈ ਵਿੱਚ ਲੱਗਾ ਕਿਸਾਨੀ ਧਰਨਾ ਅੱਜ 83ਵੇਂ ਦਿਨ ਵਿੱਚ ਸ਼ਾਮਿਲ ਹੋ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਲਾਭ ਸਿੰਘ ਰੰਗੀਆਂ, ਗਮਦੂਰ ਸਿੰਘ ਲੱਡਾ,ਹਮੀਰ ਸਿੰਘ ਬੇਨੜਾ, ਗੁਰੀ ਮਾਨ ਧੂਰੀ, ਸੁਖਜੀਤ ਸਿੰਘ, ਜੱਗਾ ਸਿੰਘ, ਸੁਖਦੇਵ ਸਿੰਘ ਕਵੀਸ਼ਰ ਨੇ ਕਿਹਾ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੇ ਕੁੱਝ ਪਰਿਵਾਰਾਂ ਨੂੰ ਲਾਭ ਦੇਣ ਦੀ ਖਾਤਰ ਪੂਰੇ ਦੇਸ਼ ਨੂੰ ਗੁਲਾਮ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਅੰਬਾਨੀ ਤੇ ਅਡਾਨੀ ਦੇ ਵਪਾਰ ਨੂੰ ਪੰਜਾਬ ਵਿੱਚ ਕਿਸੇ ਕੀਮਤ ’ਤੇ ਚੱਲਣ ਨਹੀਂ ਦਿੱਤਾ ਜਾਵੇਗਾ।