ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 31 ਅਗਸਤ
ਦਿਲਾਵਰ ਸਿੰਘ ਬੱਬਰ ਦੀ ਬਰਸੀ ਅੱਜ ਹਵਾਰਾ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਅਖੰਡ ਪਾਠ ਦੇ ਭੋਗ ਪਾ ਕੇ ਮਨਾਈ ਗਈ। ਉਸ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕੌਮੀ ਸ਼ਹੀਦ ਐਲਾਨਿਆ ਹੋਇਆ ਹੈ ਤੇ ਇਸੇ ਵਰ੍ਹੇ ਜੂਨ ਵਿੱਚ ਉਸ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਾਈ ਗਈ ਹੈ। ਅੱਜ ਸ੍ਰੀ ਅਕਾਲ ਤਖ਼ਤ ਵਿੱਚ ਰਖਵਾਏ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਇਸ ਮੌਕੇ ਰਾਗੀ ਜਥਿਆਂ ਵੱਲੋਂ ਕੀਰਤਨ ਕੀਤਾ ਗਿਆ। ਅਰਦਾਸ ਭਾਈ ਮੰਗਲ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਨੇ ਲਿਆ। ਇਸ ਮੌਕੇ ਹਵਾਰਾ ਕਮੇਟੀ, ਅਖੰਡ ਕੀਰਤਨੀ ਜਥਾ, ਅਕਾਲੀ ਦਲ ਅੰਮ੍ਰਿਤਸਰ, ਅਕਾਲ ਫੈਡਰੇਸ਼ਨ, ਦਮਦਮੀ ਟਕਸਾਲ, ਜਥਾ ਸਿਰਲੱਥ, ਦਲ ਖਾਲਸਾ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ, ਧਰਮ ਪ੍ਰਚਾਰ ਕਮੇਟੀ ਦਿੱਲੀ ਨੇ ਹਿੱਸਾ ਲਿਆ।