ਅੰਮ੍ਰਿਤਸਰ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਦੀ ਵਾਪਰੀ ਘਟਨਾ ਸਬੰਧੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖਦਸ਼ਾ ਪ੍ਰਗਟਾਇਆ ਕਿ ਮਾਮਲੇ ਦੀਆਂ ਤਾਰਾਂ ਡੇਰਾ ਸਿਰਸਾ ਨਾਲ ਜੁੜੀਆਂ ਹੋ ਸਕਦੀਆਂ ਹਨ। ਇਸ ਲਈ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬੇਅਦਬੀ ਸਬੰਧੀ ਗ੍ਰਿਫਤਾਰ ਕੀਤੇ ਗਏ ਵਿਅਕਤੀ ਦਾ ਸਬੰਧ ਡੇਰਾ ਸਿਰਸਾ ਨਾਲ ਹੈ ਤੇ ਉਸ ਦਾ ਪਿਤਾ ਵੀ ਡੇਰਾ ਸਿਰਸਾ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬੇਅਦਬੀ ਕਰਨ ਦੀ ਸਾਜ਼ਿਸ਼ ਬਾਰੇ ਪਤਾ ਲਾਇਆ ਜਾਵੇ। ਇਸ ਦੌਰਾਨ ਹਵਾਰਾ ਕਮੇਟੀ ਦੇ ਆਗੂਆਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਘਟਨਾ ਲਈ ਜਥੇਦਾਰ ਗਿਆਨੀ ਰਘਬੀਰ ਸਿੰਘ ਕੋਲੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਘਟਨਾ ਸੁਰੱਖਿਆ ਪ੍ਰਬੰਧਾਂ ਦੀ ਘਾਟ ਕਾਰਨ ਵਾਪਰੀ ਹੈ। -ਟਨਸ