ਮੰਡੀ ਗੋਬਿੰਦਗੜ੍ਹ: ਨਿਸ਼ਕਾਮ ਕੀਰਤਨ ਸੇਵਾ ਸੁਸਾਇਟੀ ਵੱਲੋ ਲੋੜਵੰਦ ਅਪਾਹਜ ਵਿਅਕਤੀਆਂ ਨੂੰ ਟਰਾਈਸਾਈਕਲ ਦੇਣ ਲਈ ਇੱਕ ਸਮਾਗਮ ਸੁਸਾਇਟੀ ਦੇ ਬਰਾਂਚ ਦਫ਼ਤਰ ਮੰਡੀ ਗੋਬਿੰਦਗੜ੍ਹ ਵਿੱਚ ਕਰਵਾਇਆ ਗਿਆ। ਇਸ ਮੌਕੇ ਕੋਸ਼ਤੁਬ ਸ਼ਰਮਾ ਆਈਜੀ ਪੁਲੀਸ ਕਮਿਸ਼ਨਰ ਲੁਧਿਆਣਾ ਮੁੱਖ-ਮਹਿਮਾਨ ਵਜੋਂ ਸ਼ਾਮਲ ਹੋਏ। ਉੁਨ੍ਹਾਂ ਕਿਹਾ ਕਿ ਲੋੜਵੰਦਾਂ ਦੀ ਸੇਵਾ ਹੀ ਸੱਚੀ ਪ੍ਰਮਾਤਮਾ ਦੀ ਸੇਵਾ ਹੈ। ਇਸ ਮੌਕੇ 6 ਲੋੜਵੰਦ ਅਪਾਹਜ ਵਿਅਕਤੀਆਂ ਨੂੰ ਟਰਾਈਸਾਈਕਲ ਦਿੱਤੇ ਗਏ, ਜਿਨ੍ਹਾਂ ਵਿਚ ਹਰੀ ਸਿੰਘ ਪੁੱਤਰ ਨਰੰਜਨ ਸਿੰਘ, ਤਰਸੇਮ ਸਿੰਘ ਪੁੱਤਰ ਸਰੂਪ ਸਿੰਘ, ਦਰਸ਼ਨ ਸਿੰਘ ਪੁੱਤਰ ਸਿੰਗਾਰਾ, ਦਵਿੰਦਰ ਸਿੰਘ ਪੁੱਤਰ ਲਾਭ ਸਿੰਘ , ਜਗਵੰਤ ਸਿੰਘ ਪੁੱਤਰ ਗੁਰਦੇਵ ਸਿੰਘ ਅਤੇ ਸੰਦੀਪ ਪੁੱਤਰ ਕਾਲਾ ਸਿੰਘ ਸ਼ਾਮਲ ਹਨ। ਇਸ ਮੌਕੇ ਸੁਸਾਇਟੀ ਪ੍ਰਧਾਨ ਕਰਮਜੀਤ ਸਿੰਘ ਬਿੱਟੂ ਅਤੇ ਮੀਤ ਪ੍ਰਧਾਨ ਰਵਿੰਦਰ ਸਿੰਘ ਰਵੀ, ਜੁਆਇੰਟ ਸਕੱਤਰ ਮਨਜੀਤ ਸਿੰਘ, ਪੈ੍ਰਸ ਸਕੱਤਰ ਅਸ਼ੋਕ ਚੋਪੜਾ, ਮੈਂਬਰ ਬਹਾਦਰ ਸਿੰਘ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ