ਹੁਸ਼ਿਆਰਪੁਰ (ਪੱਤਰ ਪ੍ਰੇਰਕ): ਸੋਸ਼ਲਿਸਟ ਪਾਰਟੀ ਆਫ਼ ਇੰਡੀਆ ਦੇ ਸਾਬਕਾ ਕੌਮੀ ਸੀਨੀਅਰ ਮੀਤ ਪ੍ਰਧਾਨ ਬਲਵੰਤ ਸਿੰਘ ਖੇੜਾ ਤੇ ਓਮ ਸਿੰਘ ਸਟਿਆਣਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਦੋ ਸੰਵਿਧਾਨ ਰੱਖਣ ਸਬੰਧੀ ਦਰਜ ਕਰਵਾਏ ਮਾਮਲੇ ਵਿੱਚ ਪ੍ਰਕਾਸ਼ ਸਿੰਘ ਬਾਦਲ ਨੇ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਪੇਸ਼ ਹੋਣਾ ਸੀ, ਪਰ ਉਹ ਪੇਸ਼ ਨਹੀਂ ਹੋਏ। ਅੱਜ ਪਾਰਟੀ ਦੇ ਸਕੱਤਰ ਜਨਰਲ ਡਾ. ਦਲਜੀਤ ਚੀਮਾ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਨੇ ਸੰਮਨ ਜਾਰੀ ਕਰ ਕੇ ਬਾਦਲ ਨੂੰ 21 ਦਸੰਬਰ ਨੂੰ ਨਿੱਜੀ ਤੌਰ ’ਤੇ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਹੈ।