ਚਮਕੌਰ ਸਾਹਿਬ:
ਹਲਕਾ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਨਜ਼ਦੀਕੀ ਪਿੰਡ ਕਮਾਲਪੁਰ, ਸਾਤਪੁਰ ਅਤੇ ਚਮਕੌਰ ਸਾਹਿਬ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਆਧੁਨਿਕ ਸਹੂਲਤਾਂ ਨਾਲ ਲੈਸ ਖੇਡ ਕੰਪਲੈਕਸ ਬਣਾਇਆ ਜਾਵੇਗਾ। ਇਸ ਤੋਂ ਪਹਿਲਾਂ ਚਮਕੌਰ ਸਾਹਿਬ ਵਿਖੇ ਯੁਵਾ ਮੋਰਚਾ ਕਾਂਗਰਸ ਦੇ ਆਗੂ ਸੋਨੂੰ ਖਾਨ ਅਤੇ ‘ਆਪ’ ਤੋਂ ਲਖਵਿੰਦਰ ਸਿੰਘ ਚੂਹੜਮਾਜਰਾ ਆਪਣੇ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ। ਸ੍ਰੀ ਚੰਦੂਮਾਜਰਾ ਨੇ ਆਖਿਆ ਕਿ ਕਾਂਗਰਸ ਦੀਆਂ ਵਧੀਕੀਆਂ ਤੋਂ ਲੋਕ ਤੰਗ ਹਨ। ਉਨ੍ਹਾਂ ਕਿਹਾ ਕਿ ‘ਆਪ’ ਦਾ ਝੂਠ ਪੰਜਾਬ ਦੇ ਲੋਕਾਂ ਸਾਹਮਣੇ ਜੱਗ-ਜ਼ਾਹਰ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਉਹ ਪਿਛਲੇ ਸਮੇਂ ਤੋਂ ਚੋਣ ਹਾਰ ਕੇ ਵੀ ਆਪਣੇ ਹਲਕੇ ਦੇ ਲੋਕਾਂ ਵਿਚ ਵਿਚਰਦੇ ਆ ਰਹੇ ਹਨ। ਇਸ ਮੌਕੇ ਹਲਕਾ ਇੰਚਾਰਜ ਕਰਨ ਸਿੰਘ ਡੀਟੀਓ, ਸੀਨੀਅਰ ਆਗੂ ਅਮਨਦੀਪ ਸਿੰਘ ਮਾਂਗਟ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ, ਪਰਮਿੰਦਰ ਸਿੰਘ ਸੇਖੋਂ, ਮੋਹਨਜੀਤ ਸਿੰਘ, ਸੂਬਾ ਆਗੂ ਬਲਦੇਵ ਸਿੰਘ ਹਾਫਿਜ਼ਾਬਾਦ, ਲਖਵੀਰ ਸਿੰਘ ਲੱਖੀ, ਗੁਰਦੀਪ ਸਿੰਘ ਭਲਵਾਨ, ਪ੍ਰਗਟ ਸਿੰਘ ਅਤੇ ਗੁਰਮੀਤ ਸਿੰਘ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ