ਨਿੱਜੀ ਪੱਤਰ ਪ੍ਰੇਰਕ
ਖੰਨਾ, 24 ਅਗਸਤ
ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੀ ਜੀਵਨੀ ’ਤੇ ਅਧਾਰਿਤ ‘ਪ੍ਰਬੁੱਧ ਭਾਰਤ ਫਾਊਂਡੇਸ਼ਨ’ ਵੱਲੋਂ 15ਵੀਂ ਪ੍ਰੀਖਿਆ 25 ਅਗਸਤ ਨੂੰ ਕਰਵਾਈ ਜਾ ਰਹੀ ਹੈ। ਇਹ ਪ੍ਰੀਖਿਆ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਵੱਖ-ਵੱਖ ਕੇਂਦਰਾਂ ਉਤੇ ਕਰਵਾਈ ਜਾਂਦੀ ਹੈ, ਜਿਹੜੀ ਇਸ ਇਲਾਕੇ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਚੀਮਾ ਅਤੇ ਈਸੜੂ ਵਿੱਚ ਹੋਵੇਗੀ। ਮਾਸਟਰ ਗੁਰਪ੍ਰੀਤ ਸਿੰਘ ਤੇ ਗੁਰਮੀਤ ਚੀਮਾ ਨੇ ਦੱਸਿਆ ਕਿ ਡਾ. ਭੀਮ ਰਾਓ ਅੰਬੇਡਕਰ ਦੀ ਸੋਚ ਪ੍ਰਤੀ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਇਸ ਪ੍ਰੀਖਿਆ ਦਾ ਆਰੰਭ ਕੀਤਾ ਗਿਆ ਹੈ। ਇਸ ਦੇ ਵੱਖ-ਵੱਖ ਵਰਗਾਂ ਵਿੱਚ ਪਹਿਲੇ ਸਥਾਨ ’ਤੇ ਰਹਿਣ ਵਾਲੇ ਜੇਤੂਆਂ ਨੂੰ 50 ਹਜ਼ਾਰ ਰੁਪਏ, ਦੂਜੇ ਸਥਾਨ ਵਾਲਿਆਂ ਨੂੰ 20 ਹਜ਼ਾਰ ਅਤੇ ਤੀਜੇ ਸਥਾਨ ਵਾਲੇ ਜੇਤੂਆਂ ਨੂੰ 10 ਹਜ਼ਾਰ ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ।