ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 30 ਜੁਲਾਈ
ਪੰਜਾਬ ਦੇ ਸਿਹਤ ਮੰਤਰੀ ਦੇ ਹੱਥੋਂ ਅਪਮਾਨ ਦਾ ਸਾਹਮਣਾ ਕਰ ਰਹੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਵਾਈਸ ਚਾਂਸਲਰ ਰਾਜ ਬਹਾਦਰ ਅੱਜ ਉਸ ਵੇਲੇ ਰੋ ਪਏ ਜਦੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਸਮਰਥਨ ਦੇਣ ਲਈ ਉਨ੍ਹਾਂ ਨੂੰ ਮਿਲੇ। ਰਾਜਾ ਵੜਿੰਗ ਨੇ ਡਾ. ਰਾਜ ਬਹਾਦਰ ਨੂੰ ਦਿਲਾਸਾ ਦੇਣ ਦੀ ਕੋਸ਼ਿਸ਼ ਕੀਤੀ ਤੇ ਉਨ੍ਹਾਂ ਨੂੰ ਨਿਰਾਸ਼ ਨਾ ਹੋਣ ਲਈ ਕਿਹਾ।