ਦਰਸ਼ਨ ਸਿੰਘ ਸੋਢੀ
ਮੁਹਾਲੀ, 22 ਮਾਰਚ
ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ। ਅੱਜ ਇਸ ਕੇਸ ਦੀ ਸੁਣਵਾਈ ਮੁਹਾਲੀ ਅਦਾਲਤ ਵਿੱਚ ਹੋਈ। ਅਦਾਲਤ ਨੇ ਮਜੀਠੀਆ ਦਾ ਜੁਡੀਸ਼ਲ ਰਿਮਾਂਡ 5 ਅਪਰੈਲ ਤੱਕ ਵਾਧਾ ਦਿੱਤਾ। ਕੁੱਝ ਦਿਨ ਪਹਿਲਾਂ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਵਿੰਗ ਦੇ ਥਾਣੇ ਵਿੱਚ ਬਿਕਰਮ ਸਿੰਘ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਮਾਮਲੇ ਵਿੱਚ ਅਪਰਾਧਿਕ ਪਰਚਾ ਦਰਜ ਕੀਤਾ ਗਿਆ ਸੀ।