ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਜੁਲਾਈ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਵਿਡ-19 ਦੀਆਂ ਹਦਾਇਤਾਂ ਅਨੁਸਾਰ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਕਰੋਨਾ ਹੋ ਜਾਣ ਤੋਂ ਬਾਅਦ ਸੰਧਵਾਂ ਨੇ ਇਹ ਫ਼ੈਸਲਾ ਲਿਆ ਹੈ। ਸ੍ਰੀ ਸੰਧਵਾਂ ਕਰੋਨਾ ਪੀੜਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਸੰਪਰਕ ’ਚ ਆਏ ਸਨ। ਇਸ ਸਬੰਧੀ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀ ਸੰਧਵਾਂ ਦੀ ਸਿਹਤ ਠੀਕ ਹੈ ਅਤੇ ਉਹ ਘਰੋਂ ਹੀ ਕੰਮਕਾਰ ਕਰਨਗੇ।