ਗੁਰਪ੍ਰੀਤ ਦੌਧਰ
ਅਜੀਤਵਾਲ,19 ਸਤੰਬਰ
ਪਿੰਡ ਢੁੱਡੀਕੇ ਵਿੱਚ ਇਕ ਮ੍ਰਿਤਕ ਦਾ ਸਸਕਾਰ ਕਰਨ ਮੌਕੇ ਭੱਠੀ ’ਚ ਗੈਸ ਲੀਕ ਹੋਣ ਕਾਰਨ ਅਚਾਨਕ ਅੱਗ ਲੱਗ ਗਈ ਅਤੇ ਧਮਾਕਾ ਹੋ ਗਿਆ। ਇਸ ਧਮਾਕੇ ਕਾਰਨ ਸਸਕਾਰ ਮੌਕੇ ਮੌਜੂਦ 15 ਤੋਂ 20 ਵਿਅਕਤੀ ਬੁਰੀ ਤਰ੍ਹਾਂ ਝੁਲਸ ਗਏ, ਜਿਨ੍ਹਾਂ ਨੂੰ ਤੁਰੰਤ ਸਰਕਾਰੀ ਹਸਪਤਾਲ ਮੋਗਾ ਦਾਖ਼ਲ ਕਰਵਾਇਆ ਗਿਆ। ਇਸ ਦੌਰਾਨ ਨਾਵਲਕਾਰ ਜਸਵੰਤ ਸਿੰਘ ਕੰਵਲ ਦਾ ਪੁੱਤਰ ਸਰਬਜੀਤ ਸਿੰਘ ਵੀ ਜ਼ਖ਼ਮੀ ਹੋ ਗਿਆ।