ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 30 ਜੂਨ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੈਸ਼ਨ 2023-24 ਦੀ ਦੂਜੀ ਤਿਮਾਹੀ ਵਿੱਚ ਮੈਟ੍ਰਿਕ ਪੱਧਰ ਦੇ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਲੈਣ ਲਈ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਿੱਖਿਆ ਬੋਰਡ ਦੇ ਉਪ ਸਕੱਤਰ (ਦਸਵੀਂ) ਡਾ. ਗੁਰਮੀਤ ਕੌਰ ਨੇ ਦੱਸਿਆ ਕਿ ਇਹ ਪ੍ਰੀਖਿਆ 28 ਤੇ 29 ਜੁਲਾਈ ਨੂੰ ਕਰਵਾਈ ਜਾਵੇਗੀ। 28 ਜੁਲਾਈ ਨੂੰ ਪੰਜਾਬੀ-ਏ ਅਤੇ 29 ਜੁਲਾਈ ਨੂੰ ਪੰਜਾਬੀ-ਬੀ ਦੀ ਪ੍ਰੀਖਿਆ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਫਾਰਮ ਪੰਜਾਬ ਬੋਰਡ ਦੀ ਵੈੱਬਸਾਈਟ www.pseb.ac.in ’ਤੇ 3 ਜੁਲਾਈ ਨੂੰ ਅਪਲੋਡ ਕੀਤੇ ਜਾਣਗੇ। ਇਹ ਪ੍ਰੀਖਿਆ ਫਾਰਮ 19 ਜੁਲਾਈ ਤੱਕ ਬੋਰਡ ਦੇ ਮੁੱਖ ਦਫ਼ਤਰ ਵਿੱਚ ਸਿੰਗਲ ਵਿੰਡੋ ਤੋਂ ਵੀ ਪ੍ਰਾਪਤ ਕੀਤੇ ਜਾ ਸਕਦੇ ਹਨ।ਇਸ ਪ੍ਰੀਖਿਆ ਲਈ ਪ੍ਰੀਖਿਆਰਥੀਆਂ ਨੂੰ ਰੋਲ ਨੰਬਰ ਵੈੱਬਸਾਈਟ ’ਤੇ ਆਨਲਾਈਨ ਵਿਧੀ ਰਾਹੀਂ 24 ਜੁਲਾਈ ਤੋਂ ਉਪਲਬਧ ਹੋਣਗੇ।