ਚੰਡੀਗੜ੍ਹ: ਚੋਣ ਕਮਿਸ਼ਨ ਵੱਲੋਂ ਬੌਲੀਵੁੱਡ ਅਦਾਕਾਰ ਸੋਨੂੰ ਸੂਦ ਨੂੰ ਪੰਜਾਬ ਸੂਬੇ ਦਾ ‘ਆਈਕਨ’ ਨਿਯੁਕਤ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਵੱਲੋਂ ਮੁੱਖ ਚੋਣ ਕਮਿਸ਼ਨ ਨੂੰ ਪ੍ਰਸਤਾਵ ਭੇਜਿਆ ਗਿਆ ਸੀ, ਜਿਸ ਦੀ ਮਨਜ਼ੂਰੀ ਦੇ ਦਿੱਤੀ ਗਈ। ਮੋਗਾ ਨਾਲ ਸਬੰਧਤ ਸੋਨੂੰ ਸੂਦ ਤਾਲਾਬੰਦੀ ਦੌਰਾਨ ਪਰਵਾਸੀ ਮਜ਼ਦੂਰਾਂ ਦੀ ਮਦਦ ਕਰਕੇ ਸੁਰਖੀਆਂ ’ਚ ਆਏ ਸਨ। -ਪੀਟੀਆਈ