ਚੰਡੀਗੜ੍ਹ: ਪੰਜਾਬ ਰਾਜ ਚੋਣ ਕਮਿਸ਼ਨ ਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਬੇਨੇਮੀਆਂ ਕਾਰਨ ਦੋ ਗ੍ਰਾਮ ਪੰਚਾਇਤਾਂ ਦੇ ਚੋਣ ਪ੍ਰੋਗਰਾਮ ਰੱਦ ਕਰਨ ਦਾ ਐਲਾਨ ਕੀਤਾ ਹੈ। ਗ੍ਰਾਮ ਪੰਚਾਇਤ ਚੱਕ ਹਰਾਜ, ਤਹਿਸੀਲ ਮਮਦੋਟ, ਜ਼ਿਲ੍ਹਾ ਫਿਰੋਜ਼ਪੁਰ ਤੇ ਗ੍ਰਾਮ ਪੰਚਾਇਤ ਠੀਕਰੀਵਾਲ, ਬਲਾਕ ਢਿੱਲਵਾਂ ਤੇ ਜ਼ਿਲ੍ਹਾ ਕਪੂਰਥਲਾ ਲਈ ਚੋਣ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ।-ਟਨਸ