ਮੰਡੀ ਗੋਬਿੰਦਗੜ੍ਹ: ਦੇਸ਼ ਭਗਤ ਯੂਨੀਵਰਸਿਟੀ ’ਚ ਅਧਿਆਪਕ ਦਿਵਸ ਸਮਾਗਮ ਕਰਵਾਇਆ ਗਿਆ ਜਿਸ ਦਾ ਉਦਘਾਟਨ ਚਾਂਸਲਰ ਡਾ. ਜੋਰਾ ਸਿੰਘ ਨੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਅਧਿਆਪਕ ਨੌਜਵਾਨਾਂ, ਸਮਾਜ ਅਤੇ ਦੇਸ਼ ਦੇ ਵਿਕਾਸ ’ਚ ਵੱਡੀ ਭੂਮਿਕਾ ਨਿਭਾਉਂਦੇ ਹਨ। ਉਪ ਕੁਲਪਤੀ ਡਾ. ਅਭਿਜੀਤ ਜੋਸ਼ੀ ਨੇ ਕਿਹਾ ਕਿ ਅਧਿਆਪਨ ਇੱਕ ਉੱਤਮ ਕਿੱਤਾ ਹੈ। ਪ੍ਰੋ. ਕੁਲਪਤੀ ਡਾ. ਤਜਿੰਦਰ ਕੌਰ, ਪ੍ਰਧਾਨ ਡਾ. ਸੰਦੀਪ ਸਿੰਘ, ਚਾਂਸਲਰ ਦੇ ਸਲਾਹਕਾਰ ਡਾ. ਵਰਿੰਦਰ ਸਿੰਘ, ਉਪ ਪ੍ਰਧਾਨ ਡਾ. ਹਰਸ਼ ਸਦਾਵਰਤੀ ਅਤੇ ਰਜਿਸਟਰਾਰ ਸੁਦੀਪ ਮੁਖਰਜੀ ਨੇ ਅਧਿਆਪਕਾਂ ਨੂੰ ਆਪਣੀ ਯੋਗਤਾ ਨੂੰ ਪਛਾਨਣ ਦਾ ਸੱਦਾ ਦਿਤਾ। ਇਸ ਮੌਕੇ ਸਿੱਖਿਆ ਅਤੇ ਵਿਕਾਸ ਪੱਖੋਂ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ। -ਨਿੱਜੀ ਪੱਤਰ ਪ੍ਰੇਰਕ