ਪੱਤਰ ਪ੍ਰੇਰਕ
ਅਮਲੋਹ, 29 ਜੂਨ
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਅਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਮਨਮੋਹਨ ਸਿੰਘ ਮੁਕਾਰੋਂਪੁਰ ਦੀ ਅਗਵਾਈ ਵਿੱਚ 30 ਜੂਨ ਨੂੰ ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਸ੍ਰੀ ਫ਼ਤਹਿਗੜ੍ਹ ਸਾਹਿਬ ਵਿੱਚ ਹੋਣ ਵਾਲੀ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਹਲਕਾ ਅਮਲੋਹ ਤੋਂ ਵਰਕਰ ਸ਼ਾਮਲ ਹੋਣਗੇ। ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਹਲਕੇ ਦੀ ਸੀਨੀਅਰ ਲੀਡਰਸ਼ਿਪ ਨਾਲ ਇੱਥੇ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸਮੇਂ ਦੀ ਨਜ਼ਾਕਤ ਨੂੰ ਦੇਖਦੇ ਹੋਏ ਹਰ ਵਰਕਰ ਅਤੇ ਆਗੂ ਨੂੰ ਪਾਰਟੀ ਦੀ ਮਜ਼ਬੂਤੀ ਲਈ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਕੁਝ ਆਗੂ ਹੋਰ ਸਿਆਸੀ ਪਾਰਟੀਆਂ ਦੇ ਹੱਥਾਂ ਵਿੱਚ ਖੇਡ ਰਹੇ ਹਨ ਜੋ ਮਾੜੀ ਗੱਲ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਰਵਿੰਦਰ ਸਿੰਘ ਖਾਲਸਾ, ਕੈਪਟਨ ਜਸਵੰਤ ਸਿੰਘ ਬਾਜਵਾ, ਕੁਲਦੀਪ ਸਿੰਘ ਮੁੱਢੜੀਆ, ਕਰਮਜੀਤ ਸਿੰਘ ਭਗੜਾਣਾ, ਕੁਲਦੀਪ ਸਿੰਘ ਮਛਰਾਈ, ਜਤਿੰਦਰ ਸਿੰਘ ਧਾਲੀਵਾਲ, ਹਰਵਿੰਦਰ ਸਿੰਘ ਬਿੰਦਾ ਮਾਜਰੀ, ਭਿੰਦਰ ਸਿੰਘ ਮੰਡੀ, ਗੁਰਪ੍ਰੀਤ ਸਿੰਘ ਨੋਨੀ ਆਦਿ ਹਾਜ਼ਰ ਸਨ।