ਨਰਿੰਦਰ ਸਿੰਘ
ਭਿੱਖੀਵਿੰਡ, 17 ਅਕਤੂਬਰ
ਭਿੱਖੀਵਿੰਡ ਵਿਚ ਗੋਲੀਆਂ ਮਾਰਕੇ ਕਤਲ ਕੀਤੇ ਗਏ ਕਾਮਰੇਡ ਬਲਵਿੰਦਰ ਸਿੰਘ ਦੇ ਪਰਿਵਾਰ ਨੇ ਸਰਕਾਰ ਅਤੇ ਪ੍ਰਸ਼ਾਸਨ ਅੱਗੇ ਆਪਣੀਆਂ ਮੰਗਾਂ ਰੱਖਦੇ ਹੋਏ ਬਲਵਿੰਦਰ ਸਿੰਘ ਦਾ ਸਸਕਾਰ ਨਾ ਕਰਨ ਦਾ ਫੈਸਲਾ ਕਰਦੇ ਕਿਹਾ ਕਿ ਕਲ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਸੀ ਕਿ ਉਨ੍ਹਾਂ ਦੇ ਪਰਿਵਾਰ ਨੂੰ ਸੁਰੱਖਿਆ ਮੁਹਈਆ ਕਰਵਾਈ ਜਾਵੇਗੀ ਪਰ ਘਟਨਾ ਦੇ ਕਈ ਘੰਟੇ ਬੀਤਣ ’ਤੇ ਵੀ ਉਨ੍ਹਾਂ ਨੂੰ ਕੋਈ ਸੁਰੱਖਿਆ ਨਹੀਂ ਦਿੱਤੀ ਗਈ।
ਉਨ੍ਹਾਂ ਆਪਣੀ ਮੰਗ ਵਿਚ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਚਾਰ ਸ਼ੋਰਿਆ ਚੱਕਰ ਮਿਲੇ ਹਨ। ਬਲਵਿੰਦਰ ਸਿੰਘ, ਜੋ ਸ਼ੌਰਿਆਂ ਚੱਕਰ ਨਾਲ ਸਨਮਾਨਿਤ ਸਨ ਅਤੇ ਕਈ ਵਾਰ ਅਤਿਵਾਦੀਆਂ ਨਾਲ ਲੋਹਾ ਲੈਂਦਿਆਂ ਲੋਕਾਂ ਦੇ ਜਾਨ ਮਾਲ ਦੀ ਰੱਖਿਆ ਕੀਤੀ। ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਨਾਲ ਹੀ ਉਨ੍ਹਾਂ ਕਿਹਾ ਕਿ ਮੰਗਾ ਨਾ ਮੰਨੇ ਜਾਣ ਤੱਕ ਉਹ ਬਲਵਿੰਦਰ ਸਿੰਘ ਦਾ ਸਸਕਾਰ ਨਹੀਂ ਕਰਨਗੇ।