ਸੰਜੀਵ ਬੱਬੀ
ਚਮਕੌਰ ਸਾਹਿਬ, 15 ਨਵੰਬਰ
ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਪਾਸ ਕੀਤੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਮਾਲਪੁਰ ਟੌਲ ਪਲਾਜ਼ਾ ’ਤੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ 32ਵੇਂ ਦਿਨ ਵੀ ਧਰਨਾ ਜਾਰੀ ਰੱਖਦਿਆਂ ਕਾਰਪੋਰੇਟ ਘਰਾਣਿਆਂ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਆਗੂ ਬਲਦੇਵ ਸਿੰਘ ਹਾਫਿਜ਼ਾਬਾਦ, ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਅਮਨਦੀਪ ਸਿੰਘ ਮਾਂਗਟ, ਛੋਟਾ ਸਿੰਘ, ਦਰਸ਼ਨ ਸਿੰਘ ਝੱਲੀਆਂ ਅਤੇ ਜਤਿੰਦਰ ਸਿੰਘ ਗੋਗੀ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਪਾਸ ਕੀਤੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।