ਬਲਜੀਤ ਸਿੰਘ
ਸਰਦੂਲਗੜ੍ਹ, 5 ਜਨਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਪੂਰੇ ਪੰਜਾਬ ਵਿੱਚ ਅੱਜ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰਾ ਦੇ ਆਗੂ ਮਲੂਕ ਸਿੰਘ ਹੀਰਕੇ ਅਤੇ ਵਰਕਰਾਂ ਵੱਲੋਂ ਇਥੇ ਐੱਸਡੀਐੱਮ ਦਫ਼ਤਰ ਅੱਗੇ ਧਰਨਾ ਦੇ ਕੇ ਮੋਦੀ ਅਤੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸੇ ਤਰ੍ਹਾਂ ਹੀ ਪਿੰਡ ਜੋੜਕੀਆਂ ਅਤੇ ਕੋਟ ਧਰਮੂ ਵਿੱਚ ਕਿਸਾਨ ਆਗੂਆਂ ਤੇ ਵਰਕਰਾਂ ਨੇ ਭਾਜਪਾ ਦੇ ਫਲੈਕਸ ਬੋਰਡਾਂ ’ਤੇ ਕਾਲਖ ਮਲੀ।