ਨਵੀਂ ਦਿੱਲੀ, 7 ਫਰਵਰੀ
ਰੇਲ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਜੇ ਕਿਸਾਨ ਕੋਈ ਨਵੀਂ ਤਜਵੀਜ਼ ਲੈ ਕੇ ਆਉਂਦੇ ਹਨ ਤਾਂ ਸਰਕਾਰ ਕਿਸਾਨ ਯੂਨੀਅਨਾਂ ਨਾਲ ਮੁੜ ਗੱਲਬਾਤ ਕਰਨ ਲਈ ਤਿਆਰ ਹੈ। ਕੌਮੀ ਰਾਜਧਾਨੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਇਸ ਮੁੱਦੇ ਨੂੰ ਸੰਵਾਦ ਜ਼ਰੀਏ ਹੱਲ ਕਰਨ ਲਈ ਤਿਆਰ ਹੈ। ਕਿਸਾਨ ਦੁਚਿੱਤੀ ਵਿੱਚ ਹੈ ਤੇ ਸਰਕਾਰ ਨੇ ਉਨ੍ਹਾਂ ਦੀ ਇਸੇ ਪ੍ਰੇਸ਼ਾਨੀ ਨੂੰ ਦੂਰ ਕਰਨ ਲਈ ਤਜਵੀਜ਼ ਰੱਖੀ ਸੀ। ਹੁਣ ਕਿਸਾਨ ਆਗੂਆਂ ਨੂੰ ਗੱਲਬਾਤ ਲਈ ਅੱਗੇ ਆਉਣਾ ਚਾਹੀਦਾ ਹੈ।-ਆਈਏਐੱਨਐੱਸ