ਹਰਦੀਪ ਸਿੰਘ ਸੋਢੀ
ਧੂਰੀ, 24 ਦਸੰਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਲੱਡਾ ਟੌਲ ਪਲਾਜ਼ਾ ਕੋਲ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮਾਲੇਰਕੋਟਲਾ ਬਲਾਕ ਦੇ ਪ੍ਰਧਾਨ ਚਮਕੋਰ ਸਿੰਘ ਹਥਨ ਦੀ ਅਗਵਾਈ ਵਿੱਚ ਲੱਗਾ ਕਿਸਾਨੀ ਧਰਨਾ ਅੱਜ 84ਵੇਂ ਦਿਨ ਵਿੱਚ ਸ਼ਾਮਲ ਹੋ ਗਿਆ। ਵੱਖ-ਵੱਖ ਆਗੂਆਂ ਨੇ ਕਿਹਾ ਕਿ ਦਿੱਲੀ ਵਿੱਚ ਲੱਗੇ ਧਰਨਿਆਂ ਤੋਂ ਬਾਅਦ ਵੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਲਈ ਲਾਹੇਵੰਦ ਦੱਸਕੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ। ਇਸ ਮੌਕੇ ਮਹਿੰਦਰ ਸਿੰਘ ਭਸੋੜ, ਗੁਰਦੇਵ ਸਿੰਘ ਲੱਡਾ, ਕਾਕਾ ਸਿੰਘ, ਹਰਦਮ ਸਿੰਘ, ਕੁਲਵਿੰਦਰ ਕੌਰ, ਜੱਗਾ ਸਿੰਘ, ਬਲਦੇਵ ਸਿੰਘ ਲੱਡਾ ਨੇ ਸੰਬੋਧਨ ਕੀਤਾ।