ਪਰਮਜੀਤ ਸਿੰਘ
ਫਾਜ਼ਿਲਕਾ, 10 ਅਗਸਤ
ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ’ਤੇ ਜਲਾਲਾਬਾਦ ਵਿੱਚ ਪੰਜਾਬ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਸੁਰਿੰਦਰ ਢੰਡੀਆਂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰੇਸ਼ਮ ਮਿੱਡਾ, ਬਲਾਕ ਪ੍ਰਧਾਨ ਮਹਿੰਦਰ ਸਿੰਘ ਪ੍ਰਭਾਤ ਸਿੰਘ ਵਾਲਾ ਅਤੇ ਪੰਜਾਬ ਕਿਸਾਨ ਸਭਾ ਦੇ ਬਲਾਕ ਪ੍ਰਧਾਨ ਕ੍ਰਿਸ਼ਨ ਧਰਮੂਵਾਲਾ ਦੀ ਅਗਵਾਈ ਵਿੱਚ ਕਿਸਾਨੀ ਦੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀਆਂ ਨੇ ਮਗਰੋਂ ਸਥਾਨਕ ਵਿਧਾਇਕ ਰਮਿੰਦਰ ਆਂਵਲਾ ਨੂੰ ਮੰਗ ਪੱਤਰ ਵੀ ਸੌਂਪਿਆ। ਸੈਂਕੜਿਆਂ ਦੀ ਗਿਣਤੀ ਵਿੱਚ ਹਾਜ਼ਰ ਕਿਸਾਨਾਂ ਨੇ ਮੋਟਰਸਾਈਕਲ ਮਾਰਚ ਕੀਤਾ। ਕਾਮਰੇਡ ਸੁਰਿੰਦਰ ਢੰਡੀਆਂ ਅਤੇ ਰੇਸ਼ਮ ਮਿੱਡਾ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਵਿਧਾਇਕ ਅਤੇ ਸੰਸਦ ਮੈਂਬਰਾਂ ਵੱਲੋਂ ਕਿਸਾਨਾਂ ਦੀਆਂ ਮੰਗਾਂ ਬਾਰੇ ਅਸੈਂਬਲੀ ਅਤੇ ਸੰਸਦ ਦੇ ਅੰਦਰ ਅਤੇ ਬਾਹਰ ਕੋਈ ਵੀ ਆਵਾਜ਼ ਨਾ ਉਠਾਉਣ ਦੇ ਸਬੰਧ ਵਿੱਚ ਦੇਸ਼ ਅਤੇ ਸੂਬੇ ਭਰ ਵਿੱਚ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਚਿਤਾਵਨੀ ਪੱਤਰ ਸੌਂਪੇ ਜਾ ਰਹੇ ਹਨ।
ਕਾਮਰੇਡ ਕ੍ਰਿਸ਼ਨ ਧਰਮੂ ਵਾਲਾ ਅਤੇ ਮਹਿੰਦਰ ਸਿੰਘ ਪ੍ਰਭਾਤ ਸਿੰਘ ਵਾਲਾ ਨੇ ਕਿਹਾ ਕਿ ਜੇਕਰ ਸਰਕਾਰ ਲੋਕ ਵਿਰੋਧੀ, ਖੇਤੀ ਵਿਰੋਧੀ ਆਰਡੀਨੈਂਸ ਵਾਪਸ ਨਹੀਂ ਲੈਂਦੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਏਗਾ। ਇਸ ਮੌਕੇ ਜਰਨੈਲ ਢਾਬਾਂ, ਗੁਰਦੀਪ ਘੁਰੀ, ਸੱਤਪਾਲ ਸਿੰਘ, ਹਰਭਜਨ ਛੱਪੜੀ ਵਾਲਾ, ਲੇਖ ਰਾਜ ਲੱਖੋ ਕੀ, ਸਤੀਸ਼ ਛੱਪੜੀ ਵਾਲਾ, ਸੁਰਿੰਦਰ ਸਿੰਘ, ਰਣਜੀਤ ਸਿੰਘ ਆਦਿ ਹਾਜ਼ਰ ਸਨ।