ਬਰਨਾਲਾ: ਸਥਾਨਕ ਕਚਹਿਰੀ ਚੌਕ ਵਿੱਚ ਸੂਬੇ ਦੇ 15 ਜ਼ਿਲ੍ਹਿਆਂ ’ਚੋਂ ਪਹੁੰਚੇ ਜੀਓਜੀ ਸਾਬਕਾ ਫੌਜੀਆਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਦਾ ਘਿਰਾਓ ਕੀਤਾ। ਪ੍ਰਦਰਸ਼ਨਕਾਰੀਆਂ ਨੇ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਨੂੰ ਦਿੱਤਾ। ਸਾਬਕਾ ਫੌਜੀਆਂ ਨੂੰ ਸੂਬਾ ਪ੍ਰਧਾਨ ਇੰਜਨੀਅਰ ਗੁਰਜਿੰਦਰ ਸਿੰਘ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਹਟਾਏ ਗਏ ਜੀਓਜੀ ਦੇ ਸਾਬਕਾ ਸੈਨਿਕਾਂ ਨੂੰ ਜੇ ਜਲਦੀ ਬਹਾਲ ਨਾ ਕੀਤਾ ਗਿਆ ਤਾਂ ਤਿੱਖ਼ਾ ਸੰਘਰਸ਼ ਵਿੱਢਿਆ ਜਾਵੇਗਾ। -ਨਿੱਜੀ ਪੱਤਰ ਪ੍ਰੇਰਕ