ਹਰਮੇਸ਼ ਪਾਲ ਨੀਲੇਵਾਲ
ਜ਼ੀਰਾ, 4 ਅਗਸਤ
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਜ਼ੀਰਾ ਦੇ ਪਿਤਾ ਅਤੇ ਸਾਬਕਾ ਮੰਤਰੀ ਜਥੇਦਾਰ ਹਰੀ ਸਿੰਘ ਜ਼ੀਰਾ ਦੀ ਮ੍ਰਿਤਕ ਦੇਹ ਦਾ ਉਨ੍ਹਾਂ ਦੇ ਜੱਦੀ ਸ਼ਹਿਰ ਜ਼ੀਰਾ ਦੇ ਸ਼ਮਸ਼ਾਨਘਾਟ ਵਿੱਚ ਸਸਕਾਰ ਕੀਤਾ ਗਿਆ। ਬੀਤੇ ਦਿਨ ਉਨ੍ਹਾਂ ਦਾ ਪੀਜੀਆਈ ਵਿੱਚ ਦੇਹਾਂਤ ਹੋ ਗਿਆ ਸੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਮੰਤਰੀ, ਵਿਧਾਇਕ, ਧਾਰਮਿਕ ਸ਼ਖ਼ਸੀਅਤਾਂ ਅਤੇ ਸੈਂਕੜੇ ਲੋਕਾਂ ਵੱਲੋਂ ਉਨ੍ਹਾਂ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਇਸ ਦੌਰਾਨ ਪੰਜਾਬ ਪੁਲੀਸ ਦੀ ਇਕ ਟੁਕੜੀ ਵੱਲੋਂ ਉਨ੍ਹਾਂ ਦੇ ਸਸਕਾਰ ਮੌਕੇ ਸਲਾਮੀ ਦਿੱਤੀ ਗਈ। ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿੱਚ ਸੁਖਦਰਸ਼ਨ ਸਿੰਘ ਮਰਾੜ ਸਾਬਕਾ ਐੱਮਐਲਏ, ਜੋਗਿੰਦਰ ਸਿੰਘ ਜਿੰਦੂ ਸਾਬਕਾ ਐੱਮਐੱਲਏ , ਸੁਖਪਾਲ ਸਿੰਘ ਨੰਨੂ ਸਾਬਕਾ ਚੀਫ ਪਾਰਲੀਮਾਨੀ ਸਕੱਤਰ, ਗੁਰਚਰਨ ਸਿੰਘ ਗਰੇਵਾਲ ਪ੍ਰਧਾਨ ਫੈਡਰੇਸ਼ਨ ਗਰੇਵਾਲ , ਗੁਰਮੀਤ ਸਿੰਘ ਬੂਹ ਮੈਂਬਰ ਸ਼੍ਰੋਮਣੀ ਕਮੇਟੀ , ਸਤਪਾਲ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ, ਮਨਤਾਰ ਸਿੰਘ ਬਰਾੜ ਸਾਬਕਾ ਐਮਐਲਏ , ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਸਾਬਕਾ ਮੰਤਰੀ ਪੰਜਾਬ, ਵੀਰ ਸਿੰਘ ਲੋਪੋਕੇ ਸਾਬਕਾ ਐੱਮਐੱਲਏ, ਨਰੇਸ਼ ਕੁਮਾਰ ਕਟਾਰੀਆ ਸਾਬਕਾ ਐੱਮਐੱਲਏ, ਜਗਮੀਤ ਸਿੰਘ ਬਰਾੜ ਸਾਬਕਾ ਮੈਂਬਰ ਪਾਰਲੀਮੈਂਟ, ਪ੍ਰੀਤਮ ਸਿੰਘ ਵਰਦੇਵ ਸਿੰਘ ਨੋਨੀ ਮਾਨ, ਮਾਸਟਰ ਗੁਰਨਾਮ ਸਿੰਘ, ਬੀਬੀ ਉਪਿੰਦਰਜੀਤ ਕੌਰ ਸਾਬਕਾ ਸਿੱਖਿਆ ਮੰਤਰੀ ਤੇ ਗੋਬਿੰਦ ਸਿੰਘ ਲੌਂਗੋਵਾਲ ਸ਼ਾਮਲ ਸਨ।