ਚੰਡੀਗੜ੍ਹ: ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਜਨਰਲ ਸਕੱਤਰ ਡਾ. ਖੁਸ਼ਹਾਲ ਸਿੰਘ ਨੇ ਦੱਸਿਆ ਕਿ ਲੈਫਟੀਨੈਂਟ ਜਨਰਲ ਕਰਤਾਰ ਸਿੰਘ ਗਿੱਲ ਨਮਿਤ ਅੰਤਿਮ ਅਰਦਾਸ 8 ਨਵੰਬਰ ਨੂੰ ਚੰਡੀਗੜ੍ਹ ਦੇ ਸੈਕਟਰ 28-ਏ ਸਥਿਤ ਗੁਰੂ ਗ੍ਰੰਥ ਸਾਹਿਬ ਭਵਨ ਵਿੱਚ ਹੋਵੇਗੀ। ਉਹ ਬੀਤੀ 3 ਨਵੰਬਰ ਨੂੰ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੱਸਿਆ ਕਿ ਕਰਤਾਰ ਸਿੰਘ ਗਿੱਲ ਦਾ ਜਨਮ 26 ਮਈ 1930 ਨੂੰ ਬਰਮਾ ਵਿੱਚ ਹੋਇਆ ਸੀ। ਬਚਪਨ ਤੋਂ ਹੀ ਫੁਟਬਾਲ ਵਿੱਚ ਰੁਚੀ ਰੱਖਣ ਵਾਲੇ ਕਰਤਾਰ ਸਿੰਘ ਸਟਾਰ ਫੁਟਬਾਲਰ ਬਣ ਕੇ ਉਭਰੇ। ਮਗਰੋਂ 1952 ਵਿੱਚ ਉਹ ਭਾਰਤੀ ਫ਼ੌਜ ਵਿੱਚ ਭਰਤੀ ਹੋ ਗਏ, ਜਿੱਥੇ ਉਨ੍ਹਾਂ ਨੇ 36 ਸਾਲ ਸੇਵਾ ਕੀਤੀ। ਸੇਵਾਮੁਕਤ ਹੋਣ ਮਗਰੋਂ ਉਨ੍ਹਾਂ ਨੇ ਇੰਸਟੀਚਿਊਟ ਆਫ ਸਿੱਖ ਸਟੱਡੀਜ਼, ਸਿੱਖ ਐਜੂਕੇਸ਼ਨ ਸੁਸਾਇਟੀ ਚੰਡੀਗੜ੍ਹ ਤੇ ਕੇਂਦਰੀ ਗੁਰੂ ਸਿੰਘ ਸਭਾ ਵਿੱਚ ਨਿਸ਼ਕਾਮ ਸੇਵਾ ਕੀਤੀ। ਪੱੱਛੜੇ ਵਰਗ ਦੇ ਬੱਚਿਆਂ ਨੂੰ ਸਿੱਖਿਆ ਅਤੇ ਹੁਨਰ ਪ੍ਰਦਾਨ ਕਰਨ ਲਈ ਉਨ੍ਹਾਂ ਨੇ ਸੰਸਾਰ ਸਿੱਖ ਸੰਗਠਨ ਦੀ ਨੀਂਹ ਰੱਖੀ ਅਤੇ ਜੀਵਨ ਦੇ ਆਖਰੀ ਪੜਾਅ ਤੱਕ ਸਮਾਜਸੇਵਾ ਕਰਦੇ ਰਹੇ। -ਟਨਸ