ਪੱਤਰ ਪ੍ਰੇਰਕ
ਜੰਡਿਆਲਾ ਗੁਰੂ, 29 ਅਕਤੂਬਰ
ਜੰਡਿਆਲਾ ਗੁਰੂ ਵਿੱਚ ਅੱਜ ਦੇਰ ਸ਼ਾਮੀ ਦੋ ਵਿਅਕਤੀਆਂ ਉਪਰ ਅਣਪਛਾਤਿਆਂ ਵੱਲੋਂ ਗੋਲੀਬਾਰੀ ਕੀਤੀ ਗਈ ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਇੱਕ ਸਖਤ ਜ਼ਖਮੀ ਹੈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦੇਰ ਸ਼ਾਮ ਸਾਜਨ ਅਤੇ ਕੁਲਵੰਤ ਸਿੰਘ ਦੋਵੇਂ ਵਾਸੀ ਮਹੱਲਾ ਸ਼ੇਖੂਪੁਰਾ, ਜੰਡਿਆਲਾ ਗੁਰੂ, ਸਥਾਨਕ ਪਟਵਾਰਖਾਨੇ ਵੱਲੋਂ ਪੈਦਲ ਆ ਰਹੇ ਸਨ। ਜਦੋਂ ਉਹ ਗੰਦੇ ਨਾਲੇ ਵਾਲੇ ਚੌਰਾਹੇ ਕੋਲ ਪਹੁੰਚੇ ਤਾਂ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਉੱਪਰ ਗੋਲੀ ਚਲਾ ਦਿੱਤੀ। ਜਿਸ ਵਿੱਚ ਉਹ ਦੋਵੇਂ ਸਖਤ ਜ਼ਖਮੀ ਹੋ ਗਏ। ਇਹਨਾਂ ਦੋਹਾਂ ਜ਼ਖਮੀਆਂ ਵਿੱਚੋਂ ਇੱਕ ਨੂੰ ਇਲਾਜ ਵਾਸਤੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਅਤੇ ਦੂਸਰੇ ਨੂੰ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਦਾਖਲ ਕਰਵਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਸਾਜਣ ਉੱਤਰ ਸ਼ਮਸ਼ੇਰ ਸਿੰਘ ਦੀ ਛਾਤੀ ਵਿੱਚ ਗੋਲੀਆਂ ਵੱਜੀਆਂ ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ, ਜਦ ਕਿ ਦੂਸਰਾ ਵਿਅਕਤੀ ਜ਼ਖਮੀ ਹਾਲਤ ਵਿੱਚ ਹੈ। ਇਸ ਸਬੰਧੀ ਜੰਡਿਆਲਾ ਗੁਰੂ ਦੇ ਐਸਐਚਓ ਇੰਸਪੈਕਟਰ ਲਵਪ੍ਰੀਤ ਸਿੰਘ ਨੇ ਸਾਜਨ ਉਪਰ ਪਹਿਲਾਂ ਵੀ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਇਹ ਮਾਮਲਾ ਨਿੱਜੀ ਰੰਜਿਸ਼ ਦਾ ਲੱਗਦਾ ਹੈ। ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਹਮਲਾਵਰਾ ਦੇ ਖਿਲਾਫ ਬਣਦੀ ਕਰਨੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।