ਹਰਦੀਪ ਸਿੰਘ ਸੋਢੀ
ਧੂਰੀ, 8 ਸਤੰਬਰ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਪਲੇਟਫਾਰਮ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹਲਕੇ ਧੂਰੀ ਵਿਚ ਉਲੀਕੇ ਸੰਘਰਸ਼ ਦੇ ਪ੍ਰੋਗਰਾਮ ਤਹਿਤ ਪਾਵਰਕਾਮ ਐਂਡ ਟ੍ਰਾਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਅੱਜ ਧੂਰੀ ਹਲਕੇ ਦੇ ਪਿੰਡ ਦੋਹਲਾ, ਹਰਚੰਦਪੁਤ, ਭੱਦਲਵੜ, ਭੁਲਰਹੇੜੀ, ਭਲਵਾਨ, ਪਲਾਸੋਰ,ਭੋਜੋਵਾਲੀ,ਧੂਰਾ,ਮਾਨਵਾਲਾ, ਬੇਨੜਾ, ਧੂਰੀ ਸ਼ਹਿਰ ਵਿਚ ਝੰਡਾ ਮਾਰਚ ਕੀਤਾ ਗਿਆ ਅਤੇ 13 ਸਤੰਬਰ ਨੂੰ ਧੂਰੀ ਹਲਕੇ ਵਿਚ ਅਣਮਿੱਥੇ ਸਮੇਂ ਲਈ ਨੈਸ਼ਨਲ ਹਾਈਵੇਅ ਜਾਮ ਨੂੰ ਸਹਿਯੋਗ ਕਰਨ ਲਈ ਲਾਮਬੰਦ ਕੀਤਾ ਗਿਆ। ਇਸ ਮੌਕੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਸੂਬਾ ਵਿੱਤ ਸਕੱਤਰ ਤੇ ਸਰਕਲ ਪ੍ਰਧਾਨ ਚਮਕੌਰ ਸਿੰਘ, ਸੁਖਪਾਲ ਸਿੰਘ, ਰਣਜੀਤ ਸਿੰਘ, ਚਰਨਜੀਤ ਸਿੰਘ ਖਿਆਲੀ, ਰਾਜਪਾਲ ਸਿੰਘ, ਅਨੁਜ ਕੁਮਾਰ ਤੇ ਗੁਰਜੰਟ ਸਿੰਘ ਨੇ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਵੱਖ ਵੱਖ ਵਿਭਾਗਾਂ ਦੇ ਸਮੂਹ ਠੇਕਾ ਮੁਲਾਜ਼ਮ ਪੱਕੇ ਹੋਣ ਲਈ ਸੰਘਰਸ਼ ਕਰ ਰਹੇ ਹਨ ਪਰ ਰਾਜ ਸਰਕਾਰ ਉਨ੍ਹਾਂ ਨੂੰ ਪ੍ਰਵਾਹ ਨਹੀਂ ਕਰ ਰਹੀ।